ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਦੇਸ਼ ਭੇਜਣ ਦੇ ਨਾਂ ’ਤੇ 14 ਲੱਖ ਰੁਪਏ ਦੀ ਠੱਗੀ

08:44 AM May 06, 2024 IST

ਧਾਰੀਵਾਲ: ਵਿਦੇਸ਼ ਕੈਨੇਡਾ ਭੇਜਣ ਦੇ ਨਾਂ ’ਤੇ 14 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਥਾਣਾ ਧਾਰੀਵਾਲ ਵਿੱਚ ਪੁਲੀਸ ਨੇ ਇਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ। ਸੁੱਚਾ ਸਿੰਘ ਪੁੱਤਰ ਪ੍ਰਤਾਪ ਸਿੰਘ ਵਾਸੀ ਖੁੰਡਾ ਨੇ ਦੱਸਿਆ ਕਿ ਸੰਜੇ ਤਲਵਾਰ ਪੁੱਤਰ ਕੇਵਲ ਕ੍ਰਿਸ਼ਨ ਵਾਸੀ ਪਟਵਾਰ ਖਾਨਾ ਰੋਡ ਮੋਗਾ ਨੇ ਉਸ (ਸੁੱਚਾ ਸਿੰਘ) ਦੇ ਲੜਕੇ ਦਲਜੀਤ ਸਿੰਘ ਨੂੰ ਵਿਦੇਸ਼ ਕੈਨੇਡਾ ਭੇਜਣ ਦੇ ਨਾਂ ’ਤੇ ਉਨ੍ਹਾਂ ਕੋਲੋਂ 14 ਲੱਖ ਰੁਪਏ ਦੀ ਠੱਗੀ ਮਾਰੀ ਹੈ। ਥਾਣਾ ਧਾਰੀਵਾਲ ਦੇ ਸਬ ਇੰਸਪੈਕਟਰ ਬਲਦੇਵ ਸਿੰਘ ਨੇ ਦੱਸਿਆ ਇਸ ਮਾਮਲੇ ਦੀ ਜਾਂਚ ਉਪ ਪੁਲੀਸ ਕਪਤਾਨ ਦਿਹਾਤੀ ਦੁਆਰਾ ਕਰਨ ਮਗਰੋਂ ਸੁੱਚਾ ਸਿੰਘ ਦੇ ਬਿਆਨਾਂ ਅਨੁਸਾਰ ਸੰਜੇ ਤਲਵਾਰ ਵਿਰੁੱਧ ਕੇਸ ਦਰਜ ਕੀਤਾ ਹੈ। -ਪੱਤਰ ਪ੍ਰੇਰਕ

Advertisement

Advertisement
Advertisement