ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਹਿਲਾ ਡਾਕਟਰ ਨਾਲ 16 ਲੱਖ ਦੀ ਠੱਗੀ

07:44 AM Aug 28, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 27 ਅਗਸਤ
ਸਾਈਬਰ ਠੱਗ ਨੇ ਫਰਜ਼ੀ ਸੀਬੀਆਈ ਅਧਿਕਾਰੀ ਬਣ ਕੇ ਮਨੀ ਲਾਂਡਰਿੰਗ ਮਾਮਲੇ ’ਚ ਉਲਝਾਉਣ ਅਤੇ ਪਾਰਸਲ ਜ਼ਬਤ ਕਰਨ ਦੀ ਧਮਕੀ ਦੇ ਕੇ ਸ਼ਹਿਰ ਦੀ ਨਾਮੀ ਮਹਿਲਾ ਡਾਕਟਰ ਨਾਲ 16 ਲੱਖ ਰੁਪਏ ਦੀ ਧੋਖਾਧੜੀ ਕੀਤੀ ਹੈ। ਜਦੋਂ ਡਾਕਟਰ ਨੂੰ ਧੋਖਾਧੜੀ ਦਾ ਪਤਾ ਲੱਗਾ ਤਾਂ ਉਸ ਨੇ ਇਸ ਦੀ ਸ਼ਿਕਾਇਤ ਉੱਚ ਪੁਲੀਸ ਅਧਿਕਾਰੀਆਂ ਨੂੰ ਕੀਤੀ। ਮੁਲਜ਼ਮਾਂ ਨੇ ਡਾਕਟਰ ਨੂੰ 3.5 ਕਰੋੜ ਰੁਪਏ ਦੇ ਗੈਰ-ਕਾਨੂੰਨੀ ਲੈਣ-ਦੇਣ ਦਾ ਡਰ ਦਿਖਾ ਕੇ ਪੈਸੇ ਆਪਣੇ ਖਾਤੇ ਵਿੱਚ ਟਰਾਂਸਫਰ ਕਰਵਾ ਲਏ ਸਨ। ਡੀਐਮਸੀ ਹਸਪਤਾਲ ਰੋਡ ’ਤੇ ਰਹਿਣ ਵਾਲੇ ਰੇਡੀਓਲੋਜਿਸਟ ਦੇ ਐਮਡੀ ਡਾਕਟਰ ਸੁਮਿਤ ਪਾਲ ਢੱਲ ਦੀ ਸ਼ਿਕਾਇਤ ’ਤੇ ਸਾਈਬਰ ਸੈੱਲ ਪੁਲੀਸ ਨੇ ਰਾਜਸਥਾਨ ਦੇ ਅਜਮੇਰ ਇਲਾਕੇ ਦੇ ਰਹਿਣ ਵਾਲੇ ਰਵੀ ਸ਼ਰਮਾ ਖ਼ਿਲਾਫ਼ ਧੋਖਾਧੜੀ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Advertisement

Advertisement