ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 40 ਲੱਖ ਦੀ ਠੱਗੀ
08:47 AM Sep 09, 2024 IST
ਪੱਤਰ ਪ੍ਰੇਰਕ
ਤਰਨ ਤਾਰਨ, 8 ਸਤੰਬਰ
ਪੁਲੀਸ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 40 ਲੱਖ ਰੁਪਏ ਠੱਗਣ ਦੇ ਮਾਮਲੇ ਵਿੱਚ ਏਜੰਟ ਸੁਖਜਿੰਦਰ ਸਿੰਘ ਵਾਸੀ ਸੰਘਰ ਕਲਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪਿੰਡ ਰੈਸ਼ੀਆਣਾ ਦੇ ਵਾਸੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਲੜਕੇ ਹਰਪ੍ਰੀਤ ਸਿੰਘ ਤੋਂ ਇਲਾਵਾ ਹੋਰਾਂ ਨੂੰ ਵੀ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਨ੍ਹਾਂ ਕੋਲੋਂ ਏਜੰਟ ਨੇ ਢਾਈ ਸਾਲ ਪਹਿਲਾਂ 40 ਲੱਖ ਰੁਪਏ ਲਏ ਸਨ| ਏਜੰਟ ਨੇ ਅੱਜ ਤੱਕ ਨਾ ਤਾਂ ਉਨ੍ਹਾਂ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਇਸੇ ਤਰ੍ਹਾਂ ਪਿੰਡ ਜੋਧਪੁਰ ਦੇ ਜਸਵਿੰਦਰ ਸਿੰਘ ਦੇ ਲੜਕੇ ਜਰਮਨਪ੍ਰੀਤ ਸਿੰਘ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਅੰਮ੍ਰਿਤਸਰ ਦੇ ਇਕ ਇਮੀਗ੍ਰੇਸ਼ਨ ਸੈਂਟਰ ਦੇ ਸੰਚਾਲਕ ਉਸ ਨਾਲ 3.25 ਲੱਖ ਰੁਪਏ ਠੱਗੀ ਮਾਰ ਗਏ| ਜਸਵਿੰਦਰ ਨੇ ਇਸ ਸਬੰਧੀ ਪੁਲੀਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ।
Advertisement
Advertisement