ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਤੀਜੇ ਦੇ ਕੈਨੇਡਾ ਦੀ ਜੇਲ੍ਹ ’ਚ ਬੰਦ ਹੋਣ ਦਾ ਡਰ ਦੇ ਕੇ 75 ਲੱਖ ਰੁਪਏ ਦੀ ਠੱਗੀ

06:46 AM Feb 05, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 4 ਫਰਵਰੀ
ਇੱਥੋਂ ਦੇ ਸੈਕਟਰ-46 ਵਿੱਚ ਰਹਿਣ ਵਾਲੇ ਵਿਅਕਤੀ ਨੂੰ ਕਿਸੇ ਨੇ ਫੋਨ ’ਤੇ ਵਰਗਲਾ ਕੇ 75 ਲੱਖ ਰੁਪਏ ਦੀ ਧੋਖਾਧੜੀ ਕੀਤੀ ਹੈ। ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਥਾਣਾ ਸਾਈਬਰ ਕ੍ਰਾਈਮ ਦੀ ਪੁਲੀਸ ਨੇ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕੇਸ ਸੈਕਟਰ-46 ਵਿੱਚ ਰਹਿਣ ਵਾਲੇ ਭਾਗ ਸਿੰਘ ਤੇ ਉਸ ਦੀ ਪਤਨੀ ਦੀ ਸ਼ਿਕਾਇਤ ’ਤੇ ਦਰਜ ਕੀਤਾ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਉਸ ਨੂੰ ਵਿਦੇਸ਼ ਦੇ ਨੰਬਰ ਤੋਂ ਫੋਨ ਆਇਆ। ਫੋਨ ’ਤੇ ਇਕ ਵਿਅਕਤੀ ਨੇ ਕਿਹਾ ਕਿ ਉਨ੍ਹਾਂ ਦਾ ਭਤੀਜਾ ਕੈਨੇਡਾ ਜੇਲ੍ਹ ਵਿੱਚ ਬੰਦ ਹੈ, ਜਿਸ ਨੂੰ ਛੁਡਵਾਉਣ ਲਈ 75 ਲੱਖ ਰੁਪਏ ਦੀ ਜ਼ਰੂਰਤ ਹੈ। ਉਨ੍ਹਾਂ ਨੇ ਤੁਰੰਤ ਉਸ ਵਿਅਕਤੀ ਨੂੰ 75 ਲੱਖ ਰੁਪਏ ਭੇਜ ਦਿੱਤੇ, ਪਰ ਬਾਅਦ ਵਿੱਚ ਪਤਾ ਲੱਗਾ ਕਿ ਕਿਸੇ ਵੱਲੋਂ ਉਨ੍ਹਾਂ ਨਾਲ ਧੋਖਾਧੜੀ ਕੀਤੀ ਗਈ ਹੈ। ਥਾਣਾ ਸਾਈਬਰ ਕ੍ਰਾਈਮ ਦੀ ਪੁਲੀਸ ਨੇ ਉਸ ਸ਼ਿਕਾਇਤ ’ਤੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement

ਵਿਦੇਸ਼ ਭੇਜਣ ਦੇ ਨਾਮ ’ਤੇ ਦੋ ਲੱਖ ਰੁਪਏ ਠੱਗੇ

ਚੰਡੀਗੜ੍ਹ: ਚੰਡੀਗੜ੍ਹ ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਂ ’ਤੇ ਧੋਖਾਧੜੀਆਂ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਦਿਆਂ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਹ ਕੇਸ ਥਾਣਾ ਸੈਕਟਰ-17 ਦੀ ਪੁਲੀਸ ਨੇ ਮਨਪ੍ਰੀਤ ਸਿੰਘ ਵਾਸੀ ਧਨਾਸ ਦੀ ਸ਼ਿਕਾਇਤ ’ਤੇ ਸੈਕਟਰ-17 ਦੇ ਇਮੀਗ੍ਰੇਸ਼ਨ ਕੰਸਲਟੈਂਟ ਗੁਰਪ੍ਰੀਤ ਸਿੰਘ ਵਿਰੁੱਧ ਦਰਜ ਕੀਤਾ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਮੁਲਜ਼ਮ ਨੇ ਉਸ ਨੂੰ ਵਿਦੇਸ਼ ਭੇਜਣ ਦੇ ਨਾਮ ’ਤੇ ਦੋ ਲੱਖ ਰੁਪਏ ਲੈ ਲਏ, ਪਰ ਬਾਅਦ ਵਿੱਚ ਨਾ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਉਸ ਦੇ ਰੁਪਏ ਵਾਪਸ ਕੀਤੇ ਸਨ। ਥਾਣਾ ਸੈਕਟਰ-17 ਦੀ ਪੁਲੀਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement