ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਿਵੇਸ਼ ਕਰਵਾਉਣ ਦਾ ਝਾਂਸਾ ਦੇ ਕੇ ਕਰੋੜਾਂ ਦੀ ਠੱਗੀ

07:19 AM Jun 23, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 22 ਜੂਨ
ਸਾਈਬਰ ਕ੍ਰਾਈਮ ਪੁਲੀਸ ਨੇ ਇੱਕ ਵਿਅਕਤੀ ਨੂੰ ਨਿਵੇਸ਼ ਕਰਵਾਉਣ ਦਾ ਝਾਂਸਾ ਦੇ ਕੇ ਕਰੋੜਾਂ ਰੁਪਏ ਦੀ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਚਾਰ ਔਰਤਾਂ ਸਮੇਤ ਸੱਤ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਸਬੰਧੀ ਪੁਲੀਸ ਨੂੰ ਮਾਡਲ ਟਾਊਨ, ਨੇੜੇ ਪ੍ਰੀਤ ਹਸਪਤਾਲ ਵਾਸੀ ਰਸ਼ਪਾਲ ਸਿੰਘ ਨੇ ਦੱਸਿਆ ਕਿ ਤਨਵੀ ਸ਼ਰਮਾ ਵਗੈਰਾ ਨੇ ਹਮਮਸ਼ਵਰਾ ਹੋ ਕੇ ਉਸਨੂੰ ਵਟਸਐਪ ਗਰੁੱਪ ਵਿੱਚ ਸ਼ਾਮਲ ਕਰ ਲਿਆ ਅਤੇ ਝਾਂਸੇ ਵਿੱਚ ਲੈ ਕੇ ਉਸਨੂੰ ਇਨਵੈਸਟਮੈਂਟ ਦੇ ਨਾਮ ’ਤੇ 4 ਕਰੋੜ 35 ਲੱਖ ਰੁਪਏ ਦੀ ਧੋਖਾਧੜੀ ਕੀਤੀ। ਥਾਣੇਦਾਰ ਜਸਬੀਰ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਤਨਵੀ ਸ਼ਰਮਾ, ਸ਼ਿਵਾਨੀ ਐੱਸ ਕੁਰੀਅਨ, ਜੋਤੀ ਸ਼ਰਮਾ, ਅੰਜਲੀ ਸ਼ਰਮਾ, ਮੰਡੇਰ ਪਵਾਰ, ਸ਼ਰਨ ਗੁਪਤਾ ਅਤੇ ਬਿਕਰਮ ਪਟੇਲ ਖ਼ਿਲਾਫ਼ ਕੇਸ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ।

Advertisement

Advertisement