ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਦੇਸ਼ ਭੇਜਣ ਦੇ ਨਾਮ ’ਤੇ ਲੱਖਾਂ ਦੀ ਠੱਗੀ

08:52 AM May 23, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 22 ਮਈ
ਚੰਡੀਗੜ੍ਹ ਵਿੱਚ ਵੱਖ-ਵੱਖ ਇਮੀਗ੍ਰੇਸ਼ਨ ਏਜੰਸੀਆਂ ਵੱਲੋਂ ਨੌਜਵਾਨਾਂ ਨੂੂੰ ਵਿਦੇਸ਼ ਭੇਜਣ ਦੇ ਨਾਂ ’ਤੇ ਇੱਕ ਕਰੋੜ ਰੁਪਏ ਤੋਂ ਵੱਧ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣਾ ਆਇਆ ਹੈ। ਚੰਡੀਗੜ੍ਹ ਪੁਲੀਸ ਨੇ ਅੱਧਾ ਦਰਜਨ ਤੋਂ ਵੱਧ ਕੇਸ ਦਰਜ ਕੀਤੇ ਹਨ। ਪਹਿਲਾ ਮਾਮਲਾ ਥਾਣਾ ਸੈਕਟਰ-3 ਦੀ ਪੁਲੀਸ ਨੇ ਦਰਜ ਕੀਤਾ ਹੈ। ਇਹ ਕੇਸ ਪਟਿਆਲਾ ਵਾਸੀ ਕੁਲਵਿੰਦਰ ਸਿੰਘ, ਭੁਪਿੰਦਰ ਸਿੰਘ, ਗੁਰਪ੍ਰੀਤ ਸਿੰਘ ਤੇ ਹੋਰਨਾਂ ਦੀ ਸ਼ਿਕਾਇਤ ’ਤੇ ਗੁਰਪ੍ਰੀਤ ਸਿੰਘ ਸੰਧੂ ਵਿਰੁੱਧ ਦਰਜ ਕੀਤਾ ਹੈ। ਸ਼ਿਕਾਇਤਕਰਤਾਵਾਂ ਅਨੁਸਾਰ ਮੁਲਜ਼ਮ ਨੇ ਉਨ੍ਹਾਂ ਨੂੰ ਵਿਦੇਸ਼ ਭੇਜਣ ਦੇ ਨਾਮ ’ਤੇ 82.5 ਲੱਖ ਰੁਪਏ ਲੈ ਲਏ, ਪਰ ਬਾਅਦ ਵਿੱਚ ਨਾਂ ਵਿਦੇਸ਼ ਭੇਜਿਆ ਅਤੇ ਨਾ ਹੀ ਉਨ੍ਹਾਂ ਦੇ ਰੁਪਏ ਵਾਪਸ ਕੀਤੇ ਹਨ।
ਇਸੇ ਤਰ੍ਹਾਂ ਥਾਣਾ ਸੈਕਟਰ-17 ਦੀ ਪੁਲੀਸ ਨੇ ਗੁਰਦਰਸ਼ਨ ਸਿੰਘ ਵਾਸੀ ਸੰਗਰੂਰ ਦੀ ਸ਼ਿਕਾਇਤ ’ਤੇ ਮਨਪ੍ਰੀਤ ਸਿੰਘ ਬਰਾੜ, ਰਵਿੰਦਰ ਸਿੰਘ, ਨਵਜੋਤ ਸਿੰਘ ਤੇ ਹੋਰਨਾਂ ਵਿਰੁੱਧ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਨੇ ਕਿਹਾ ਕਿ ਮੁਲਜ਼ਮਾਂ ਨੇ ਉਸ ਦੇ ਪੁੱਤ ਨੂੰ ਬਰਤਾਨੀਆ ਦਾ ਵੀਜ਼ਾ ਦਿਵਾਉਣ ਦੇ ਨਾਮ ’ਤੇ 5.70 ਲੱਖ ਰੁਪਏ ਲੈ ਲਏ ਤੇ ਬਾਅਦ ਵਿੱਚ ਫਰਜ਼ੀ ਲੈਟਰ ਦੇ ਦਿੱਤਾ। ਥਾਣਾ ਸੈਕਟਰ-31 ਦੀ ਪੁਲੀਸ ਨੇ ਸਨੀਜ ਦੀ ਸ਼ਿਕਾਇਤ ’ਤੇ ਗਲੋਬਲ ਕੀਅ ਕੰਸਲਟੈਂਟ ਵਿਰੁੱਧ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਨੇ ਪੀੜਤ ਨੂੰ ਵਿਦੇਸ਼ ਦਾ ਵੀਜ਼ਾ ਦਿਵਾਉਣ ਦੇ ਨਾਮ ’ਤੇ ਦੋ ਲੱਖ ਰੁਪਏ ਲੈ ਲਏ, ਪਰ ਵੀਜ਼ਾ ਨਹੀਂ ਦਿਵਾਇਆ।
ਥਾਣਾ ਸੈਕਟਰ-34 ਦੀ ਪੁਲੀਸ ਨੇ ਲੋਕੇਸ਼ ਗੋਸਾਈਂ ਦੀ ਸ਼ਿਕਾਇਤ ’ਤੇ ਸ਼ਾਲਿਕਾ ਵਧਵਾ ਵਿਰੁੱਧ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਅਨੁਸਾਰ ਮੁਲਜ਼ਮ ਨੇ ਉਸ ਨੂੰ ਕੈਨੇਡਾ ਦਾ ਵੀਜ਼ਾ ਦਿਵਾਉਣ ਦੇ ਨਾਮ ’ਤੇ 11 ਲੱਖ ਰੁਪਏ ਲੈ ਲਏ, ਪਰ ਬਾਅਦ ਵਿੱਚ ਵੀਜ਼ਾ ਨਹੀਂ ਦਿਵਾਇਆ।

Advertisement

Advertisement
Advertisement