ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ
08:07 AM Nov 16, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 15 ਨਵੰਬਰ
ਵੱਖ ਵੱਖ ਥਾਣਿਆਂ ਦੀ ਪੁਲੀਸ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਇੱਕ ਔਰਤ ਸਮੇਤ ਪੰਜ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਥਾਣਾ ਡਿਵੀਜ਼ਨ ਨੰਬਰ 5 ਦੀ ਪੁਲੀਸ ਨੂੰ ਪ੍ਰਦੁਮਨ ਵਾਸੀ ਕਕੇੜੀ, ਥਾਣਾ ਸਿਵਨ, ਕੈਥਲ ਨੇ ਦੱਸਿਆ ਕਿ ਉਸ ਨੂੰ ਪਤਨੀ ਕਰਮਜੀਤ ਦੇ ਵਰਕ ਪਰਮਿਟ ਸਮੇਤ ਇੰਗਲੈਂਡ ਭੇਜਣ ਦੇ ਨਾਮ ’ਤੇ ਉਸ ਕੋਲੋਂ 20 ਲੱਖ ਰੁਪਏ ਲੈ ਲਏ ਗਏ ਪਰ ਨਾ ਵਿਦੇਸ਼ ਭੇਜਿਆ ਗਿਆ ਤੇ ਨਾ ਹੀ ਪੈਸੇ ਵਾਪਸ ਕੀਤੇ। ਪੁਲੀਸ ਨੇ ਕੰਪਨੀ ਦੇ ਮਾਲਕ ਪਤੀ-ਪਤਨੀ ਤੇ ਮੈਨੇਜਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸੇ ਤਰ੍ਹਾਂ ਥਾਣਾ ਮਾਡਲ ਟਾਊਨ ਦੀ ਪੁਲੀਸ ਨੂੰ ਬੁਢਲਾਡਾ ਜ਼ਿਲ੍ਹਾ ਮਾਨਸਾ ਵਾਸੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਸ ਨੂੰ ਆਸਟ੍ਰੇਲੀਆ ਭੇਜਣ ਦਾ ਝਾਂਸਾ ਦੇ ਕੇ ਦੋ ਵਿਅਕਤੀਆਂ ਨੇ 11 ਲੱਖ 40 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਮੁਲਜ਼ਮਾਂ ਨੇ ਨਾ ਉਸ ਨੂੰ ਆਸਟ੍ਰੇਲੀਆ ਭੇਜਿਆ ਤੇ ਨਾ ਪੈਸੇ ਮੋੜੇ ਹਨ। ਪੁਲੀਸ ਨੇ ਕੇਸ ਦਰਜ ਕਰਕੇ ਜਾਂਚ ਆਰੰਭ ਦਿੱਤੀ ਹੈ।
Advertisement
Advertisement
Advertisement