For the best experience, open
https://m.punjabitribuneonline.com
on your mobile browser.
Advertisement

ਕਰਜ਼ਾ ਦਿਵਾਉਣ ਦਾ ਝਾਂਸਾ ਦੇ ਕੇ ਹਜ਼ਾਰਾਂ ਰੁਪਏ ਦੀ ਠੱਗੀ

08:32 AM Jan 01, 2024 IST
ਕਰਜ਼ਾ ਦਿਵਾਉਣ ਦਾ ਝਾਂਸਾ ਦੇ ਕੇ ਹਜ਼ਾਰਾਂ ਰੁਪਏ ਦੀ ਠੱਗੀ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 31 ਦਸੰਬਰ
ਥਾਣਾ ਸਲੇਮ ਟਾਬਰੀ ਦੀ ਪੁਲੀਸ ਨੇ ਕਰਜ਼ਾ ਦਿਵਾਉਣ ਦਾ ਝਾਂਸਾ ਦੇ ਕੇ ਹਜ਼ਾਰਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਤਹਿਤ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ।‌ ਇਸ ਸਬੰਧੀ ਗਲੀ ਨੰਬਰ 3 ਫਰੈਂਡਜ਼ ਕਲੋਨੀ ਵਾਸੀ ਰਜਿੰਦਰ ਕੌਰ ਪੁੱਤਰੀ ਸੁਰਜੀਤ ਸਿੰਘ ਨੇ ਦੋਸ਼ ਲਾਇਆ ਕਿ ਗੁਰਜੀਤ ਸਿੰਘ ਰਾਣਾ ਨੇ ਉਸਨੂੰ ਸਾਲ 2022 ਦੌਰਾਨ ਉਸਦੀ ਪ੍ਰਾਪਰਟੀ ’ਤੇ 80 ਲੱਖ ਰੁਪਏ ਦਾ ਲੋਨ ਕਰਾਉਣ ਦਾ ਝਾਂਸਾ ਦੇ ਕੇ ਉਸ ਪਾਸੋਂ 92 ਹਜ਼ਾਰ ਰੁਪਏ ਹੜੱਪ ਲਏ ਤੇ ਲੋਨ ਨਾ ਕਰਾਉਣ ’ਤੇ ਉਸ ਨਾਲ ਹੱਥੋਪਾਈ ਵੀ ਕੀਤੀ ਤੇ ਧਮਕੀਆਂ ਦਿੱਤੀਆਂ। ਸਬ ਇੰਸਪੈਕਟਰ ਜਤਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਕੇਸ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ।

Advertisement

Advertisement
Advertisement
Author Image

Advertisement