ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ
08:33 AM Dec 31, 2024 IST
ਨਿੱਜੀ ਪੱਤਰ ਪ੍ਰੇਰਕ
ਕਪੂਰਥਲਾ, 30 ਦਸੰਬਰ
ਇੱਕ ਮਹਿਲਾ ਟਰੈਵਲ ਏਜੰਟ ਵਲੋਂ ਦੋ ਵਿਅਕਤੀਆਂ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ ਲੱਖ ਰੁਪਏ ਤੋਂ ਵੱਧ ਦੀ ਠੱਗੀ ਮਾਰਨ ਦੇ ਸਬੰਧ ’ਚ ਸਿਟੀ ਪੁਲੀਸ ਨੇ ਕੇਸ ਦਰਜ ਕੀਤਾ ਹੈ। ਸ਼ਿਕਾਇਤ ਕਰਤਾ ਰੋਹਿਤ ਸ਼ਰਮਾ ਤੇ ਚੰਦਨ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਵਿਦੇਸ਼ ਜਾਣ ਲਈ ਉਨ੍ਹਾਂ ਦਾ ਸੰਪਰਕ ਅਤਿੰਦਰ ਕੌਰ ਨਾਲ ਹੋਇਆ ਸੀ ਜਿਸ ਨੇ ਉਨ੍ਹਾਂ ਨੂੰ ਵਿਦੇਸ਼ ਭੇਜਣ ਲਈ ਸੌਦਾ ਕਰ ਲਿਆ ਸੀ ਤੇ ਪਾਸਪੋਰਟ ਤੇ ਪੈਸੇ ਲੈ ਲਏ। ਬਾਅਦ ’ਚ ਉਸ ਨੇ ਨਾ ਹੀ ਉਨ੍ਹਾਂ ਨੂੰ ਵਿਦੇਸ਼ ਭੇਜਿਆ ਤੇ ਨਾ ਹੀ 1 ਲੱਖ 50 ਹਜ਼ਾਰ ਰੁਪਏ ਦੀ ਨਕਦੀ ਵਾਪਸ ਕੀਤੀ। ਜਿਸ ਦੀ ਦਰਖ਼ਾਸਤ ਉਨ੍ਹਾਂ ਪੁਲੀਸ ਨੂੰ ਦਿੱਤੀ, ਜਿਸ ਦੀ ਹੋਈ ਜਾਂਚ ਤੋਂ ਬਾਅਦ ਪੁਲੀਸ ਨੇ ਅਤਿੰਦਰ ਕੌਰ ਪੁੱਤਰੀ ਹਰਪਾਲ ਸਿੰਘ ਵਾਸੀ ਸੰਸਾਰਪੁਰ ਖਿਲਾਫ਼ ਕੇਸ ਦਰਜ ਕੀਤਾ ਹੈ।
Advertisement
Advertisement