ਵਿਦੇਸ਼ ਭੇਜਣ ਦੇ ਨਾਂ ’ਤੇ ਔਰਤ ਨਾਲ ਠੱਗੀ
07:09 AM Nov 27, 2024 IST
Advertisement
ਭਵਾਨੀਗੜ੍ਹ:
Advertisement
ਇੱਥੋਂ ਦੀ ਪੁਲੀਸ ਨੇ ਇੱਕ ਵਿਅਕਤੀ ਖ਼ਿਲਾਫ਼ ਔਰਤ ਨਾਲ ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀ ਮਾਰਨ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਇਸ ਸਬੰਧੀ ਪਰਮਜੀਤ ਕੌਰ ਵਾਸੀ ਗਾਂਧੀ ਨਗਰ ਭਵਾਨੀਗੜ੍ਹ ਨੇ ਐੱਸਪੀ ਸੰਗਰੂਰ ਨੂੰ ਦਿੱਤੀ ਦਰਖਾਸਤ ਵਿਚ ਸ਼ਿਕਾਇਤ ਕੀਤੀ ਗਈ ਕਿ ਗੁਰਬਚਨ ਸਿੰਘ ਵਾਸੀ ਥੇਹ ਬਨੇਰਾ ਹਰਿਆਣਾ ਨੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਕਈ ਕਿਸ਼ਤਾਂ ਵਿੱਚ ਲੱਖਾਂ ਰੁਪਏ ਦੀ ਠੱਗੀ ਮਾਰੀ ਹੈ। ਉਸ ਨੇ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਤੇ ਨਾਹੀ ਪੈਸੇ ਵਾਪਸ ਕੀਤੇ। ਥਾਣਾ ਮੁਖੀ ਇੰਸਪੈਕਟਰ ਗੁਰਨਾਮ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਦੂਜੀ ਧਿਰ ਦੇ ਗੁਰਬਚਨ ਸਿੰਘ ਨੂੰ ਵਾਰ ਵਾਰ ਪੜਤਾਲ ਵਿਚ ਸ਼ਾਮਲ ਹੋਣ ਲਈ ਬੁਲਾਉਣ ਦੇ ਬਾਵਜੂਦ ਉਹ ਨਹੀਂ ਸ਼ਾਮਲ ਹੋਇਆ।ਇਸ ਉਪਰੰਤ ਐਸਐਸਪੀ ਸੰਗਰੂਰ ਦੇ ਆਦੇਸ਼ ਤਹਿਤ ਗੁਰਬਚਨ ਸਿੰਘ ਖਿਲਾਫ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। -ਪੱਤਰ ਪ੍ਰੇਰਕ
Advertisement
Advertisement