ਵਿਦੇਸ਼ ਭੇਜਣ ਦੇ ਨਾਂ ’ਤੇ ਧੋਖਾਧੜੀ ਕਰਨ ਵਾਲਾ ਕਾਬੂ
ਸਰਬਜੀਤ ਸਿੰਘ ਭੱਟੀ
ਅੰਬਾਲਾ, 17 ਅਪਰੈਲ
ਇਸ ਜ਼ਿਲ੍ਹੇ ਦੇ ਪਿੰਡ ਧੁਰਾਲਾ ਦੇ ਵਸਨੀਕ ਦੀ ਸ਼ਿਕਾਇਤ ’ਤੇ ਵਿਦੇਸ਼ ਭੇਜਣ ਤੇ ਨਾਂ ’ਤੇ ਵੱਡੀ ਰਕਮ ਵਸੂਲ ਕਰਕੇ ਧੋਖਾਧੜੀ ਕੀਤੇ ਜਾਣ ਦਾ ਇਕ ਮਾਮਲਾ ਸਾਹਮਣੇ ਆਇਆ ਹੈ ਜਿਸ ਦੇ ਚਲਦੇ ਪੁਲੀਸ ਨੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਆਰਥਿਕ ਅਪਰਾਧ ਸ਼ਾਖਾ ਦੇ ਇੰਸਪੈਕਟਰ ਰਿਸ਼ੀ ਪਾਲ ਨੇ ਦੱਸਿਆ ਕਿ 20 ਮਾਰਚ ਨੂੰ ਪਿੰਡ ਧੁਰਾਲਾ ਨਿਵਾਸੀ ਨਵਜੋਤ ਸਿੰਘ ਨੇ ਥਾਣਾ ਮੁਲਾਣਾ ਵਿੱਚ ਇੱਕ ਸ਼ਿਕਾਇਤ ਦਰਜ ਕਰਵਾਈ ਸੀ ਕਿ 8 ਅਪਰੈਲ 2024 ਤੋਂ 19 ਮਈ 2024 ਦੇ ਦੌਰਾਨ ਸੁਖਦਰਸ਼ਨ ਸਿੰਘ ਉਰਫ ਲਾਲੀ ਵਾਸੀ ਰਛੇੜੀ ਜ਼ਿਲ੍ਹਾ ਅੰਬਾਲਾ ਨੇ ਉਨ੍ਹਾਂ ਤੋਂ ਵਿਦੇਸ਼ ਭੇਜਣ ਦੇ ਨਾਂ ’ਤੇ ਵੱਡੀ ਰਕਮ ਲੈ ਲਈ ਹੈ ਜਿਸ ਦੇ ਚਲਦੇ ਪੁਲੀਸ ਨੇ ਮਾਮਲਾ ਦਰਜ ਕਰਕੇ ਜਾਂਚ ਆਰਥਿਕ ਅਪਰਾਧ ਸ਼ਾਖਾ ਨੂੰ ਸੌਂਪ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਹੁਣ ਇਸ ਮਾਮਲੇ ਵਿੱਚ ਪੁਲੀਸ ਨੇ 16 ਅਪਰੈਲ ਨੂੰ ਸੁਖਦਰਸ਼ਨ ਸਿੰਘ ਉਰਫ ਲਾਲੀ ਵਾਸੀ ਰਛੇੜੀ ਜ਼ਿਲ੍ਹਾ ਅੰਬਾਲਾ ਨੂੰ ਗ੍ਰਿਫਤਾਰ ਕਰਕੇ ਉਸਨੂੰ ਅਦਾਲਤ ਵਿੱਚ ਪੇਸ਼ ਕੀਤਾ ਜੋ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਹੈ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।