ਧੋਖਾਧੜੀ ਕਰਨ ਵਾਲਾ ਏਜੰਟ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ
06:47 AM Jan 31, 2025 IST
ਏਲਨਾਬਾਦ (ਪੱਤਰ ਪ੍ਰੇਰਕ): ਨਾਥੂਸਰੀ ਚੌਪਟਾ ਪੁਲੀਸ ਨੇ ਪਿੰਡ ਬਰੂਵਾਲੀ ਦੇ ਇੱਕ ਨੌਜਵਾਨ ਨਾਲ ਆਸਟਰੇਲੀਆ ਭੇਜਣ ਦੇ ਨਾਮ ’ਤੇ ਕਰੀਬ 6 ਲੱਖ 58 ਹਜ਼ਾਰ ਰੁਪਏ ਦੀ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਪਟਿਆਲਾ ਸਥਿਤ ਇੱਕ ਇਮੀਗਰੇਸ਼ਨ ਸੈਂਟਰ ਦੇ ਏਜੰਟ ਨੂੰ ਬੁੜੈਲ ਜੇਲ੍ਹ ਚੰਡੀਗੜ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਹੈ। ਪੁਲੀਸ ਨੇ ਮੁਲਜ਼ਮ ਨੂੰ ਪੁੱਛ-ਪੜਤਾਲ ਲਈ ਸਿਰਸਾ ਅਦਾਲਤ ਵਿੱਚ ਪੇਸ਼ ਕਰ ਕੇ ਤਿੰਨ ਰੋਜ਼ਾ ਰਿਮਾਂਡ ਹਾਸਲ ਕੀਤਾ ਹੈ। ਥਾਣਾ ਇੰਚਾਰਜ ਸੁਖਦੇਵ ਸਿੰਘ ਨੇ ਦੱਸਿਆ ਕਿ ਮੁਲਜ਼ਮ ਗੁਰਮੇਲ ਸਿੰਘ ਵਾਸੀ ਰਾਜਪੁਰਾ ਜ਼ਿਲ੍ਹਾ ਪਟਿਆਲਾ ਤੋਂ ਪੁੱਛ-ਪੜਤਾਲ ਕਰ ਕੇ ਠੱਗੀ ਦੀ ਰਾਸ਼ੀ ਬਰਾਮਦ ਕੀਤੀ ਜਾਵੇਗੀ ਅਤੇ ਉਸਦੇ ਹੋਰ ਸਾਥੀਆਂ ਬਾਰੇ ਜਾਣਕਾਰੀ ਲਈ ਜਾਵੇਗੀ। ਮੁਲਜ਼ਮ ਨੇ ਆਪਣੇ ਕੁਝ ਸਾਥੀਆਂ ਨਾਲ ਮਿਲਕੇ ਸੰਜੇ ਨਿਵਾਸੀ ਬਰੂਵਾਲੀ ਨੂੰ ਸਟੱਡੀ ਵੀਜ਼ੇ ’ਤੇ ਆਸਟਰੇਲੀਆ ਭੇਜਣ ਦੇ ਨਾਮ ’ਤੇ ਧੋਖਾਧੜੀ ਕੀਤੀ ਸੀ।
Advertisement
Advertisement