ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਸਰਕਾਰ ਵੱਲੋਂ ਨੇਤਰਹੀਣਾਂ ਦੇ ਸਹਾਇਕਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ

07:43 AM Jun 14, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਜੂਨ
ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਰਹੇ ਮਾੜੇ ਪ੍ਰਦਰਸ਼ਨ ਤੋਂ ਬਾਅਦ ਅਤੇ ਵਿਧਾਨ ਸਭਾ ਹਲਕਾ ਜਲੰਧਰ (ਪੱਛਮੀ) ਦੀ ਜ਼ਿਮਨੀ ਚੋਣ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਵਧੇਰੇ ਫੈਸਲੇ ਲਏ ਜਾ ਰਹੇ ਹਨ। ਇਸੇ ਤਹਿਤ ਪੰਜਾਬ ਦੀ ‘ਆਪ’ ਸਰਕਾਰ ਨੇ ਸੂਬੇ ਵਿੱਚ ਨੇਤਰਹੀਣਾਂ ਨੂੰ ਦਿੱਤੀ ਜਾਂਦੀ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਵਿੱਚ ਵਾਧਾ ਕਰਦਿਆਂ ਨੇਤਰਹੀਣਾਂ ਦੇ ਸਹਾਇਕਾਂ ਲਈ ਵੀ ਮੁਫ਼ਤ ਬੱਸ ਸਫ਼ਰ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ ਵਿੱਤ ਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਕੀਤਾ ਗਿਆ। ਸੂਬਾ ਸਰਕਾਰ ਦੇ ਬੁਲਾਰੇ ਨੇ ਕਿਹਾ ਕਿ ਸੂਬੇ ਵਿੱਚ ਨੇਤਰਹੀਣਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਉਨ੍ਹਾਂ ਦੇ ਸਹਾਇਕਾਂ ਲਈ ਵੀ ਮੁਫ਼ਤ ਬੱਸ ਸਫ਼ਰ ਸ਼ੁਰੂ ਕਰਨ ਦੀ ਮੰਗ ਕੀਤੀ ਜਾ ਰਹੀ ਸੀ। ਅੱਜ ਇਸੇ ਮੰਗ ਨੂੰ ਪੂਰਾ ਕਰਦਿਆਂ ਸੂਬਾ ਸਰਕਾਰ ਨੇ ਨੇਤਰਹੀਣਾਂ ਦੇ ਸਹਾਇਕਾਂ ਦਾ ਬੱਸ ਸਫ਼ਰ ਵੀ ਮੁਫ਼ਤ ਕਰ ਦਿੱਤਾ ਹੈ। ਮੀਟਿੰਗ ਵਿੱਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਰਾਜੀ ਪੀ ਸ੍ਰੀਵਾਸਤਵਾ, ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਕੁਮਾਰ ਸਿਨਹਾ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਡਾ. ਸ਼ੈਨਾ ਅਗਰਵਾਲ, ਵਿਸ਼ੇਸ਼ ਸਕੱਤਰ ਵਿਮੀ ਭੁੱਲਰ ਤੇ ਡਿਪਟੀ ਡਾਇਰੈਕਟਰ ਅਮਰਜੀਤ ਸਿੰਘ ਭੁੱਲਰ ਹਾਜ਼ਰ ਸਨ।

Advertisement

Advertisement