For the best experience, open
https://m.punjabitribuneonline.com
on your mobile browser.
Advertisement

ਸ਼੍ਰੋਮਣੀ ਕਮੇਟੀ ਵੱਲੋਂ ਆਈਏਐੱਸ ਤੇ ਆਈਪੀਐੱਸ ਦੀ ਮੁਫ਼ਤ ਕੋਚਿੰਗ ਸ਼ੁਰੂ: ਡਾ. ਜਸਪਾਲ ਸਿੰਘ

10:42 AM Apr 21, 2024 IST
ਸ਼੍ਰੋਮਣੀ ਕਮੇਟੀ ਵੱਲੋਂ ਆਈਏਐੱਸ ਤੇ ਆਈਪੀਐੱਸ ਦੀ ਮੁਫ਼ਤ ਕੋਚਿੰਗ ਸ਼ੁਰੂ  ਡਾ  ਜਸਪਾਲ ਸਿੰਘ
ਸ਼੍ਰੋਮਣੀ ਕਮੇਟੀ ਵੱਲੋਂ ਆਈਏਐੱਸ ਤੇ ਆਈਪੀਐੱਸ ਦੀ ਮੁਫ਼ਤ ਕੋਚਿੰਗ ਸ਼ੁਰੂ: ਡਾ. ਜਸਪਾਲ ਸਿੰਘ
Advertisement

ਪੱਤਰ ਪ੍ਰੇਰਕ
ਮੁਕੇਰੀਆਂ, 20 ਅਪਰੈਲ
ਸ਼੍ਰੋਮਣੀ ਕਮੇਟੀ ਅਧੀਨ ਚੱਲਦੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਚੰਡੀਗੜ੍ਹ ਵਿੱਚ ਨਿਸ਼ਚੇ ਅਕੈਡਮੀ ਸ਼ੁਰੂ ਕੀਤੀ ਗਈ ਹੈ, ਜਿਸ ਵਿੱਚ ਆਈਏਐੱਸ ਅਤੇ ਆਈਪੀਐੱਸ ਦੀ ਮੁਫ਼ਤ ਕੋਚਿੰਗ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੁਲਾਈ ਤੋਂ ਜੁਡੀਸ਼ੀਅਰੀ ਦੀ ਸਿਖਲਾਈ ਲਈ ਵੀ ਪਟਿਆਲਾ ਵਿੱਚ ਅਕੈਡਮੀ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਦੀ ਯੋਗ ਅਗਵਾਈ ਹੇਠ 2019-20 ਵਿੱਚ ਵਿਦਿਅਕ ਅਦਾਰਿਆਂ ਦਾ ਘਾਟਾ 65 ਕਰੋੜ ਤੋਂ ਘੱਟ ਕੇ ਇਸ ਸਾਲ 23 ਕਰੋੜ ਰਹਿ ਗਿਆ ਹੈ। ਉਨ੍ਹਾਂ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਸ਼੍ਰੋਮਣੀ ਕਮੇਟੀ ਖ਼ਿਲਾਫ਼ ਕੂੜ ਪ੍ਰਚਾਰ ਕਰਨ ਦੀਆਂ ਕੋਝੀਆਂ ਕੋਸ਼ਿਸ਼ਾਂ ਦੀ ਨਿੰਦਿਆ ਕਰਦਿਆਂ ਕਿਹਾ ਕਿ ਸਿੱਖ ਪੰਥ ਦੀ ਸਿਰਮੌਰ ਸੰਸਥਾ ਦੇ ਅਕਸ ਨੂੰ ਭਵਿੱਖ ਵਿੱਚ ਖਰਾਬ ਜਾਂ ਧੁੰਦਲਾ ਕਰਨ ਵਾਲੇ ਅਜਿਹੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

Advertisement

Advertisement
Author Image

sukhwinder singh

View all posts

Advertisement
Advertisement
×