ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁਫ਼ਤ ਬਿਜਲੀ: ‘ਆਪਣਿਆਂ’ ਨੂੰ ਹੀ ਭੰਡਣ ਲੱਗੇ ਅਕਾਲੀ ਆਗੂ

08:46 AM Jun 25, 2024 IST
ਪ੍ਰਕਾਸ਼ ਸਿੰਘ ਬਾਦਲ ਜਗਦੀਸ਼ ਸਿੰਘ ਗਰਚਾ

ਗੁਰਨਾਮ ਸਿੰਘ ਅਕੀਦਾ
ਪਟਿਆਲਾ, 24 ਜੂਨ
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸ਼੍ਰੋਮਣੀ ਅਕਾਲੀ ਦਲ ਸਰਕਾਰ ਵਿਚ ਮੰਤਰੀ ਰਹੇ ਜਗਦੀਸ਼ ਸਿੰਘ ਗਰਚਾ ਨੇ ਕਿਹਾ ਹੈ ਕ‌ਿ ਬਾਦਲ ਦੀ ਅਗਵਾਈ ਵਾਲੀ ਉਸ ਵੇਲੇ ਦੀ ਸਰਕਾਰ ਨੇ ਕਿਸਾਨਾਂ ਨੂੰ ਮੁਫ਼ਤ ਬਿਜਲੀ ਦੇ ਕੇ ਪੰਜਾਬ ਨੂੰ ਬੰਜਰ ਬਣਾ ਦਿੱਤਾ ਹੈ, ਹੁਣ ਪੰਜਾਬ ਨੂੰ ਕਿਸੇ ਵੀ ਹਾਲਤ ਵਿਚ ਬਚਾਇਆ ਨਹੀਂ ਜਾ ਸਕਦਾ ਕਿਉਂਕਿ ਕਿਸਾਨਾਂ ਨੇ ਪੰਜਾਬ ਦੇ ਭਲੇ ਬਾਰੇ ਸੋਚਣਾ ਹੀ ਬੰਦ ਕਰ ਗਿਆ ਹੈ।
ਜਦੋਂ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਮੁਫਤ ਬਿਜਲੀ ਦੇਣ ਬਾਰੇ ਫੈਸਲਾ ਲਿਆ ਸੀ ਤਾਂ ਉਨ੍ਹਾਂ (ਗਰਚਾ) ਇਸ ਦਾ ਸਖ਼ਤ ਵਿਰੋਧ ਕਰਦਿਆਂ ਕਿਹਾ ਸੀ ਕਿ ਇਸ ਨਾਲ ਸਿਰਫ਼ ਪੰਜਾਬ ਦੀ ਆਰਥਿਕਤਾ ਨੂੰ ਸੱਟ ਨਹੀਂ ਲੱਗੇਗੀ ਸਗੋਂ ਇਸ ਨਾਲ ਪੰਜਾਬ ਦਾ ਪਾਣੀ ਵੀ ਖ਼ਤਮ ਹੋ ਜਾਵੇਗਾ। ਸ੍ਰੀ ਗਰਚਾ ਨੇ ਪੁਰਾਣਾ ਕਿੱਸਾ ਸਾਂਝਾ ਕਰਦਿਆਂ ਕਿਹਾ ਕਿ ਜਦੋਂ ਪੰਜਾਬ ਵਿਚ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬਣ ਗਏ ਸਨ ਤਾਂ ਉਹ ਉਨ੍ਹਾਂ ਨਾਲ ਪਟਿਆਲਾ ਦੇ ਬਿਜਲੀ ਬੋਰਡ (ਹੁਣ ਪੀਐਸਪੀਸੀਐਲ) ਦੇ ਦਫ਼ਤਰ ਪਹੁੰਚੇ ਸਨ, ਉਸ ਵੇਲੇ ਸ੍ਰੀ ਬਾਦਲ ਨੇ ਬਿਜਲੀ ਬੋਰਡ ਦੇ ਇੰਜਨੀਅਰਾਂ ਨੂੰ ਪੁੱਛਿਆ ਸੀ ਕਿ ਜੇ ਕਿਸਾਨਾਂ ਨੂੰ ਮੁਕੰਮਲ ਤੌਰ ’ਤੇ ਬਿਜਲੀ ਮੁਫ਼ਤ ਦਿੱਤੀ ਜਾਵੇ ਤਾਂ ਪੰਜਾਬ ਸਰਕਾਰ ’ਤੇ ਕਿੰਨਾ ਵਿੱਤੀ ਬੋਝ ਪਵੇਗਾ ਤਾਂ ਇੰਜਨੀਅਰਾਂ ਨੇ ਕਿਹਾ ਸੀ ਕਿ 300 ਕਰੋੜ ਦਾ ਨੁਕਸਾਨ ਪੰਜਾਬ ਸਰਕਾਰ ਨੂੰ ਝੱਲਣਾ ਪਵੇਗਾ ਤਾਂ ਬਾਦਲ ਸਾਹਿਬ ਕਹਿਣ ਲੱਗੇ ਕਿ ਫੇਰ ਤਾਂ ਕਿਸਾਨਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾ ਸਕਦੀ ਹੈ। ਉਸ ਵੇਲੇ ਉਨ੍ਹਾਂ ਵਿਰੋਧ ਕਰਦਿਆਂ ਕਿਹਾ ਸੀ ਕਿ ਅਜਿਹਾ ਨਾ ਕਰੋ, ਇਸ ਨਾਲ ਪੰਜਾਬ ਦਾ ਸਿਰਫ਼ ਵਿੱਤੀ ਨੁਕਸਾਨ ਹੀ ਨਹੀਂ ਹੋਵੇਗਾ ਸਗੋਂ ਨਹਿਰਾਂ ਦਾ ਪਾਣੀ ਵੀ ਵਰਤਣਾ ਬੰਦ ਹੋ ਜਾਵੇਗਾ। ਕਿਸਾਨਾਂ ਨੇ ਇਕ ਨਹੀਂ ਸਗੋਂ ਚਾਰ-ਚਾਰ ਮੋਟਰਾਂ ਦੇ ਕੁਨੈਕਸ਼ਨ ਲੈ ਕੇ ਸਿਰਫ਼ ਧਰਤੀ ਹੇਠਲਾ ਪਾਣੀ ਹੀ ਕੱਢਣਾ ਹੈ, ਜਿਸ ਨਾਲ ਪੰਜਾਬ ਬੰਜਰ ਹੋ ਜਾਵੇਗਾ ਤਾਂ ਬਾਦਲ ਸਾਹਿਬ ਕਹਿਣ ਲੱਗੇ ਕਿ ਪੰਜਾਬ ਦਾ ਵਿੱਤੀ ਨੁਕਸਾਨ ਭਾਵੇਂ 300 ਦੀ ਥਾਂ 500 ਕਰੋੜ ਹੋ ਜਾਵੇ ਪਰ ਆਪਾਂ ਕਿਸਾਨਾਂ ਨੂੰ ਬਿਜਲੀ ਮੁਫ਼ਤ ਦੇਣੀ ਹੀ ਹੈ।
ਹੁਣ ਹਾਲਾਤ ਇਹ ਹਨ ਕਿ ਕਿਸਾਨਾਂ ਨੂੰ ਦਿੱਤੀ ਜਾ ਰਹੀ ਮੁਫ਼ਤ ਬਿਜਲੀ ਨੂੰ ਬੰਦ ਕਰਨ ਦਾ ਜ਼ੇਰਾ ਕਿਸੇ ਸਰਕਾਰ ਕੋਲ ਨਹੀਂ ਹੈ, ਕਿਸਾਨ ਅੰਨ੍ਹੇਵਾਹ ਖੇਤਾਂ ਵਿਚੋਂ ਪਾਣੀ ਕੱਢ ਰਹੇ ਹਨ। ਹੁਣ ਕਿਸਾਨਾਂ ਨੂੰ ਦਿੱਤੀ ਜਾ ਰਹੀ ਮੁਫ਼ਤ ਬਿਜਲੀ ਦਾ ਪੰਜਾਬ ਸਰਕਾਰ ਨੂੰ ਵਿੱਤੀ ਬੋਝ 300 ਕਰੋੜ ਹੀ ਨਹੀਂ ਰਹਿ ਗਿਆ ਸਗੋਂ ਹੁਣ 12000 ਕਰੋੜ ਤੋਂ ਵੀ ਟੱਪਣ ਜਾ ਰਿਹਾ ਹੈ।

Advertisement

Advertisement
Advertisement