ਪ੍ਰੈਗਮਾ ਮੈਡੀਕਲ ਇੰਸਟੀਚਿਊਟ ਵੱਲੋਂ ਮੁਫ਼ਤ ਸਿਹਤ ਜਾਂਚ ਕੈਂਪ
ਪੱਤਰ ਪ੍ਰੇਰਕ
ਬਠਿੰਡਾ, 19 ਜੁਲਾਈ
ਪ੍ਰੈਗਮਾ ਮੈਡੀਕਲ ਇੰਸਟੀਚਿਊਟ, ਡੱਬਵਾਲੀ ਰੋਡ ਵੱਲੋਂ ਹਾਊਸਫੈੱਡ ਕਲੋਨੀ ਵਿਚ ਮੁਫਤ ਸਿਹਤ ਜਾਂਚ ਕੈਂਪ ਲਾਇਆ ਗਿਆ। ਹਸਪਤਾਲ ਦੇ ਬੁਲਾਰੇ ਨੇ ਦੱਸਿਆ ਕਿ ਕੰਨ, ਨੱਕ ਅਤੇ ਗਲੇ ਦੇ ਰੋਗਾਂ ਦੇ ਮਾਹਿਰਾਂ ਵੱਲੋਂ ਲੋਕਾਂ ਦਾ ਚੈਕਅਪ ਕੀਤਾ ਗਿਆ। ਇਸ ਤੋਂ ਇਲਾਵਾ ਹਸਪਤਾਲ ਵਿਚ ਹਾਲ ਹੀ ਸ਼ੁਰੂ ਹੋਏ ਫਿਜ਼ੀਓਥੈਰੇਪੀ ਵਿਭਾਗ ਦੇ ਡਾ. ਜਸਦੇਵ ਸਿੰਘ ਧਨੋਆ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵੱਲੋਂ ਅਧਰੰਗ, ਰੀੜ੍ਹ ਦੀ ਹੱਡੀ ਦੀ ਸੱਟ, ਬੱਚੇ ਦਾ ਨਾਂ ਚਲਣਾ, ਮਾਸਪੇਸ਼ੀਆਂ ਦਾ ਇਲਾਜ ਕੀਤਾ ਗਿਆ। ਹਸਪਤਾਲ ਦੇ ਡਾਇਰੈਕਟਰ ਡਾ. ਜੀਐੱਸ ਗਿੱਲ ਨੇ ਦੱਸਿਆ ਕਿ ਪ੍ਰੈਗਮਾ ਹਸਪਤਾਲ ਵੱਲੋਂ ਇੱਕੋ ਛੱਤ ਥੱਲੇ ਵੱਖ-ਵੱਖ ਸਿਹਤ ਮਾਹਿਰਾਂ ਵੱਲੋਂ ਅਤਿ ਆਧੁਨਿਕ ਮਸ਼ੀਨਾਂ ਨਾਲ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਚੇਅਰਮੈਨ ਕੁਲਦੀਪ ਸਿੰਘ ਸਿੱਧੂ, ਸਕੱਤਰ ਗੁਰਜੀਤ ਸਿੰਘ ਬੁੱਟਰ ਅਤੇ ਪ੍ਰਬੰਧਕੀ ਕਮੇਟੀ ਨੇ ਹਸਪਤਾਲ ਦੇ ਸਟਾਫ ਦਾ ਕੈਂਪ ਲਗਾਉਣ ਲਈ ਧੰਨਵਾਦ ਕੀਤਾ ਅਤੇ ਡਾਕਟਰਾਂ ਦੀ ਟੀਮ ਅਤੇ ਸਟਾਫ ਨੂੰ ਸਨਮਾਨ ਚਿੰਨ੍ਹ ਦਿੱਤੇ।