ਮੁਫਤ ਸਿਹਤ ਜਾਂਚ ਕੈਂਪ ਲਾਇਆ
08:06 AM Nov 10, 2023 IST
Advertisement
ਬੰਗਾ: ਇਥੋਂ ਦੇ ਕਰਨ ਹਸਪਤਾਲ ਵਿਖੇ ਮੁਫ਼ਤ ਮੈਡੀਕਲ ਕੈਂਪ ਲਾਇਆ ਗਿਆ। ਇੱਸ ਵਿੱਚ ਇਲਾਕੇ ਦੇ 600 ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ। ਕੈਂਪ ਦੌਰਾਨ ਮਰੀਜ਼ਾਂ ਨੂੰ ਦਵਾਈਆਂ ਮੁਫ਼ਤ ਪ੍ਰਦਾਨ ਕੀਤੀਆਂ ਗਈਆਂ ਅਤੇ ਲੰਗਰ ਵੀ ਲਗਾਇਆ ਗਿਆ। ਕੈਂਪ ਦਾ ਉਦਘਾਟਨ ਸਮਾਜ ਸੇਵੀ ਡਾ. ਬਖਸ਼ੀਸ਼ ਸਿੰਘ ਨੇ ਕੀਤਾ। ਹਸਪਤਾਲ ਦੇ ਸਹਾਇਕ ਪ੍ਰਬੰਧਕ ਡਾ. ਬਲਵੀਰ ਕੌਰ ਨੇ ਦੱਸਿਆ ਕਿ ਦੱਸਿਆ ਕਿ ਇਹ ਕੈਂਪ ਇਲਾਕੇ ਦੇ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਕਰਨ ਦੇ ਮਿਸ਼ਨ ਨਾਲ ਲਾਇਆ ਗਿਆ ਹੈ ਜਿਸ ਵਿੱਚ ਮਾਹਿਰ ਡਾਕਟਰਾਂ ਦੀ ਟੀਮ ਨੇ ਮਰੀਜ਼ਾਂ ਦੀ ਜਾਂਚ ਕੀਤੀ। ਇਸ ਟੀਮ ਵਿੱਚ ਮਾਹਿਰ ਡਾ. ਹਰਵਿੰਦਰ ਸਿੰਘ, ਡਾ. ਚਰਨਜੀਤ ਸਿੰਘ ਆਦਿ ਵੀ ਮੌਜੂਦ ਸਨ।- ਪੱਤਰ ਪ੍ਰੇਰਕ
Advertisement
Advertisement
Advertisement