ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਮੁਫ਼ਤ ਦੀ ਰਿਉੜੀ’ ਅਮਰੀਕਾ ਪੁੱਜੀ: ਕੇਜਰੀਵਾਲ

07:44 AM Oct 12, 2024 IST

ਨਵੀਂ ਦਿੱਲੀ, 11 ਅਕਤੂਬਰ
ਅਮਰੀਕੀ ਰਾਸ਼ਟਰਪਤੀ ਚੋਣਾਂ ਵਿੱਚ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਡੋਨਾਲਡ ਟਰੰਪ ਵੱਲੋਂ ਬਿਜਲੀ ਦੀਆਂ ਦਰਾਂ ਅੱਧੀਆਂ ਕਰਨ ਦੇ ਕੀਤੇ ਗਏ ਵਾਅਦੇ ਦਾ ਹਵਾਲਾ ਦਿੰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇੱਥੇ ਆਪਣੇ ਸਿਆਸੀ ਵਿਰੋਧੀਆਂ ’ਤੇ ਨਿਸ਼ਾਨਾ ਸੇਧਿਆ। ਉਨ੍ਹਾਂ ਕਿਹਾ ਕਿ ‘ਮੁਫ਼ਤ ਦੀ ਰਿਉੜੀ’ ਹੁਣ ਅਮਰੀਕਾ ਤੱਕ ਪਹੁੰਚ ਗਈ ਹੈ। ਸਾਬਕਾ ਅਮਰੀਕੀ ਰਾਸ਼ਟਰਪਤੀ ਨੇ ਐਕਸ ’ਤੇ ਇੱਕ ਵੀਡੀਓ ਪੋਸਟ ਕਰਦਿਆਂ ਕਿਹਾ, ‘ਮੈਂ 12 ਮਹੀਨਿਆਂ ਦੇ ਅੰਦਰ ਊਰਜਾ ਤੇ ਬਿਜਲੀ ਦੀ ਕੀਮਤ ਅੱਧੀ ਕਰ ਦੇਵਾਂਗਾ।’ ਇਸ ਸੰਦੇਸ਼ ਨੂੰ ਰੀਪੋਸਟ ਕਰਦਿਆਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਨੇ ਕਿਹਾ, ‘ਟਰੰਪ ਨੇ ਐਲਾਨ ਕੀਤਾ ਹੈ ਕਿ ਉਹ ਬਿਜਲੀ ਦੀਆਂ ਦਰਾਂ ਅੱਧੀਆਂ ਕਰ ਦੇਣਗੇ। ‘ਮੁਫ਼ਤ ਦੀ ਰਿਉੜੀ’ ਅਮਰੀਕਾ ਤੱਕ ਪਹੁੰਚ ਗਈ ਹੈ।’’ ਕੇਜਰੀਵਾਲ ’ਤੇ ਉਨ੍ਹਾਂ ਦੇ ਸਿਆਸੀ ਵਿਰੋਧੀ ਦਿੱਲੀ ਵਿੱਚ ਸਬਸਿਡੀ ਵਾਲੀ ਬਿਜਲੀ ਅਤੇ ਪਾਣੀ ਦੀ ਸਪਲਾਈ ਨੂੰ ਲੈ ਕੇ ਅਕਸਰ ਹਮਲਾ ਕਰਦੇ ਰਹਿੰਦੇ ਹਨ ਅਤੇ ਦੋਸ਼ ਲਗਾਉਂਦੇ ਹਨ ਕਿ ਉਹ ਵੋਟਾਂ ਹਾਸਲ ਕਰਨ ਲਈ ‘ਮੁਫ਼ਤ ਦੀ ਰਿਉੜੀ’ ਦੀ ਵਰਤੋਂ ਕਰਦੇ ਹਨ, ਜਿਸ ਨਾਲ ਸਰਕਾਰ ਦੇ ਖ਼ਜ਼ਾਨੇ ’ਤੇ ਬੇਲੋੜਾ ਬੋਝ ਪੈਂਦਾ ਹੈ। -ਪੀਟੀਆਈ

Advertisement

Advertisement