ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਫ਼ਤ ਫੁਟਬਾਲ ਟ੍ਰੇਨਿੰਗ ਕੈਂਪ ਅੱਜ ਤੋਂ

06:37 AM Jun 03, 2024 IST

ਪੱਤਰ ਪ੍ਰੇਰਕ
ਘਨੌਲੀ, 2 ਜੂਨ
ਸਪੋਰਟਸ ਕਲੱਬ ਘਨੌਲੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਲੀ ਦੇ ਖੇਡ ਮੈਦਾਨ ਵਿੱਚ 3 ਜੂਨ ਤੋਂ ਵਿਸ਼ੇਸ਼ ਫੁਟਬਾਲ ਟ੍ਰੇਨਿੰਗ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਸਿਮਰਨਜੀਤ ਸਿੰਘ ਤੇ ਨਰਿੰਦਰ ਸਿੰਘ ਨੇ ਦੱਸਿਆ ਕਿ 3 ਜੂਨ ਤੋਂ ਸ਼ੁਰੂ ਹੋ ਰਹੇ ਇਸ ਵਿਸ਼ੇਸ਼ ਸਿਖਲਾਈ ਕੈਂਪ ਦੌਰਾਨ 8 ਤੋਂ 15 ਸਾਲ ਦੀ ਉਮਰ ਤੱਕ ਦੇ ਬੱਚਿਆਂ ਨੂੰ ਫੁਟਬਾਲ ਦੀ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਕੈਂਪ ਦੌਰਾਨ ਸਵੇਰੇ 5.50 ਤੋਂ 7.30 ਵਜੇ ਤੱਕ ਅਤੇ ਸ਼ਾਮ ਨੂੰ 5.50 ਵਜੇ ਤੋਂ 7.30 ਵਜੇ ਤੱਕ ਫੁਟਬਾਲ ਕੋਚ ਮੌਂਟੀ ਘਨੌਲੀ ਅਤੇ ਜ਼ੈਰੀ ਰੂਪਨਗਰ ਵੱਲੋਂ ਬੱਚਿਆਂ ਨੂੰ ਫੁਟਬਾਲ ਦੀ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਦੱਸ‌ਿਆ ਕਿ ਕੈਂਪ ਦੌਰਾਨ ਬੱਚਿਆਂ ਨੂੰ ਮੁਫ਼ਤ ਖ਼ੁਰਾਕ ਵੀ ਦਿੱਤੀ ਜਾਇਆ ਕਰੇਗੀ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਆਪਣੇ ਬੱਚਿਆਂ ਨੂੰ ਸਿਖਲਾਈ ਲੈਣ ਲਈ ਭੇਜਣ ਤੇ ਇਸ ਦੇ ਨਾਲ ਉਨ੍ਹਾਂ ਖੇਡ ਪ੍ਰੇਮੀਆਂ ਨੂੰ ਵੀ ਅਪੀਲ ਕੀਤੀ ਕਿ ਜੇ ਉਹ ਬੱਚਿਆਂ ਲਈ ਖਾਣ-ਪੀਣ ਦੀ ਸੇਵਾ ਕਰਨੀ ਚਾਹੁਣ ਤਾਂ ਉਹ ਦੁੱਧ, ਕੇਲੇ, ਕਾਲੇ ਛੋਲੇ ਜਾਂ ਦਲੀਆ ਬੱਚਿਆਂ ਨੂੰ ਖੇਡ ਮੈਦਾਨ ਵਿੱਚ ਆ ਕੇ ਦੇ ਸਕਦੇ ਹਨ।

Advertisement

Advertisement