‘ਹੈਪੀ’ ਕਾਰਡ ਨਾਲ ਹਰਿਆਣਾ ਰੋਡਵੇਜ਼ ’ਚ ਸਫ਼ਰ ਮੁਫ਼ਤ
07:04 AM Jun 02, 2024 IST
ਪੰਚਕੂਲਾ: ਹਰਿਆਣਾ ਵਾਸੀ ‘ਹੈਪੀ’, ਕਾਰਡ ਨਾਲ ਰੋਡਵੇਜ਼ ਦੀਆਂ ਬੱਸਾਂ ਵਿੱਚ ਮੁਫ਼ਤ ਸਫ਼ਰ ਕਰਨਗੇ। ਹਰਿਆਣਾ ਵਿੱਚ ਘੱਟ ਆਮਦਨ ਵਾਲੇ ਅੰਤੋਦਿਆ ਪਰਿਵਾਰਾਂ ਨੂੰ ਰਾਜ ਸਰਕਾਰ ਵੱਲੋਂ ਰੋਡਵੇਜ਼ ’ਤੇ ਮੁਫ਼ਤ ਯਾਤਰਾ ਦੀ ਸਹੂਲਤ ਦਿੱਤੀ ਜਾਵੇਗੀ। ਇਸ ਲਈ ਸਰਕਾਰ ਨੇ ਹੈਪੀ ਕਾਰਡ ਬਣਾਉਣੇ ਸ਼ੁਰੂ ਕਰ ਦਿੱਤੇ ਹਨ। ਇਸ ਕਾਰਡ ਰਾਹੀਂ 22.89 ਲੱਖ ਪਰਿਵਾਰਾਂ ਨੂੰ ਇਸ ਸਕੀਮ ਦਾ ਲਾਭ ਦਿੱਤਾ ਜਾਵੇਗਾ। ਜਿਨ੍ਹਾਂ ਪਰਿਵਾਰਾਂ ਦੀ ਸਾਲਾਨਾ ਆਮਦਨ 1 ਲੱਖ ਰੁਪਏ ਜਾਂ ਇਸ ਤੋਂ ਘੱਟ ਹੈ, ਉਹ ਇਸ ਸਕੀਮ ਦਾ ਲਾਭ ਲੈ ਸਕਦੇ ਹਨ। ਇਸ ਲਈ ਆਨਲਾਈਨ ਅਰਜ਼ੀਆਂ ਸ਼ੁਰੂ ਹੋ ਗਈਆਂ ਹਨ। ਇਸ ਕਾਰਡ ਦੇ ਲਾਭਪਾਤਰੀਆਂ ਨੂੰ ਹਰ ਸਾਲ 1000 ਕਿਲੋਮੀਟਰ ਦੀ ਮੁਫ਼ਤ ਯਾਤਰਾ ਦਾ ਲਾਭ ਮਿਲੇਗਾ। ਹਰਿਆਣਾ ਸਰਕਾਰ ਇਸ ਯੋਜਨਾ ‘ਤੇ ਲਗਭਗ 600 ਕਰੋੜ ਰੁਪਏ ਖ਼ਰਚ ਕਰੇਗੀ। -ਪੱਤਰ ਪ੍ਰੇਰਕ
Advertisement
Advertisement