For the best experience, open
https://m.punjabitribuneonline.com
on your mobile browser.
Advertisement

ਦਲ ਖ਼ਾਲਸਾ ਤੇ ਅਕਾਲੀ ਦਲ (ਅ) ਵੱਲੋਂ ਆਜ਼ਾਦੀ ਮਾਰਚ ਅੱਜ

06:32 AM Aug 13, 2024 IST
ਦਲ ਖ਼ਾਲਸਾ ਤੇ ਅਕਾਲੀ ਦਲ  ਅ  ਵੱਲੋਂ ਆਜ਼ਾਦੀ ਮਾਰਚ ਅੱਜ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 12 ਅਗਸਤ
ਸਿੱਖਾਂ ’ਤੇ ਹਕੂਮਤਾਂ ਦੀਆਂ ਜ਼ਿਆਦਤੀਆਂ ਵਿਰੁੱਧ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਦਲ ਖਾਲਸਾ ਵਲੋਂ ਸਾਂਝੇ ਤੌਰ ’ਤੇ ਆਜ਼ਾਦੀ ਦਿਹਾੜੇ ਮੌਕੇ ਕੇਂਦਰ ਸਰਕਾਰ ਖਿਲਾਫ਼ 15 ਅਗਸਤ ਨੂੰ ਤਰਨ ਤਾਰਨ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਖੁਲਾਸਾ ਇੱਥੇ ਮਾਨ ਦਲ ਦੇ ਆਗੂ ਈਮਾਨ ਸਿੰਘ ਮਾਨ ਅਤੇ ਦਲ ਖਾਲਸਾ ਦੇ ਵਰਕਿੰਗ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਦਲ ਖ਼ਾਲਸਾ ਵੱਲੋਂ ਆਪਣੇ 46ਵੇ ਸਥਾਪਨਾ ਦਿਵਸ ਮੌਕੇ 13 ਅਗਸਤ ਨੂੰ ਹੁਸ਼ਿਆਰਪੁਰ ਵਿਖੇ ‘ਆਜ਼ਾਦੀ ਮਾਰਚ’ ਕਰਨ ਦਾ ਫ਼ੈਸਲਾ ਕੀਤਾ ਹੈ, ਜੋ ਕੈਨੇਡਾ ਵਿਖੇ ਪਿਛਲੇ ਸਾਲ ਕਤਲ ਕੀਤੇ ਸਿੱਖ ਆਗੂ ਹਰਦੀਪ ਸਿੰਘ ਨਿੱਜਰ ਤੇ ਦਲ ਖ਼ਾਲਸਾ ਦੇ ਬਾਨੀ ਗਜਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਹੋਵੇਗਾ। ਉਨ੍ਹਾ ਕੌਮੀ ਇਨਸਾਫ਼ ਮੋਰਚੇ ਵੱਲੋਂ ਚੰਡੀਗੜ੍ਹ ਵਿਖੇ 15 ਅਗਸਤ ਨੂੰ ਕੀਤੇ ਜਾ ਰਹੇ ਰੋਸ ਵਿਖਾਵੇ ਦਾ ਸਮਰਥਨ ਵੀ ਕੀਤਾ।

Advertisement
Advertisement
Author Image

sukhwinder singh

View all posts

Advertisement
×