ਫ਼ਰਾਂਸ ਦੇ ਰਾਜਦੂਤ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ
06:16 PM Apr 17, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 17 ਅਪਰੈਲ
ਫਰਾਂਸ ਦੇ ਰਾਜਦੂਤ ਥੈਰੀ ਮਾਥੂ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ ਤੇ ਹੋਰਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ, ਲੋਈ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ ਗਿਆ। ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਮੌਕੇ ਉਨ੍ਹਾਂ ਨੇ ਗੁਰਬਾਣੀ ਦਾ ਕੀਰਤਨ ਸੁਣਿਆ ਅਤੇ ਉਹ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਘਰ ਵਿਖੇ ਵੀ ਗਏ।
Advertisement
Advertisement