For the best experience, open
https://m.punjabitribuneonline.com
on your mobile browser.
Advertisement

ਕਮਲਾ ਲੋਹਟੀਆ ਕਾਲਜ ’ਚ ਫਰੈਸ਼ਰ ਪਾਰਟੀ

07:35 AM Sep 17, 2024 IST
ਕਮਲਾ ਲੋਹਟੀਆ ਕਾਲਜ ’ਚ ਫਰੈਸ਼ਰ ਪਾਰਟੀ
ਮੁਕਾਬਲੇ ’ਚੋਂ ਜੇਤੂ ਰਹੀ ਵਿਦਿਆਰਥਣ ਸਟਾਫ਼ ਨਾਲ। - ਫੋਟੋ: ਬਸਰਾ
Advertisement

ਲੁਧਿਆਣਾ

Advertisement

ਕਮਲਾ ਲੋਹਟੀਆ ਸਨਾਤਨ ਧਰਮ ਕਾਲਜ ਵਿੱਚ ਬੀਏ ਅਤੇ ਬੀਸੀਏ ਦੇ ਨਵੇਂ ਦਾਖ਼ਲ ਵਿਦਿਆਰਥੀਆਂ ਦੀ ਫਰੈਸ਼ਰ ਪਾਰਟੀ ਹੋਈ। ਸਮਾਗਮ ਵਿੱਚ ਵਿਦਿਆਰਥੀਆਂ ਨੇ ਨਾਚ, ਗੀਤ, ਮਾਡਲਿੰਗ ਅਤੇ ਰੁਮਾਂਚਕ ਖੇਡਾਂ ਵਿੱਚ ਸ਼ਿਰਕਤ ਕੀਤੀ। ਸਮਾਗਮ ਦੌਰਾਨ ਮਿਸ ਅਤੇ ਮਿਸਟਰ ਫਰੈਸ਼ਰ ਦਾ ਮੁਕਾਬਲਾ ਵੀ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਮੁਸਕਾਨ ਨੂੰ ਮਿਸ ਅਤੇ ਗੁਰਬੀਰ ਸਿੰਘ ਨੂੰ ਮਿਸਟਰ ਫਰੈਸ਼ਰ ਚੁਣਿਆ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਮੁਹੰਮਦ ਸਲੀਮ ਨੇ ਨਵੇਂ ਦਾਖਲ ਹੋਏ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਅਜਹੀਆਂ ਗਤੀਵਿਧੀਆਂ ਵਿੱਚ ਵੀ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਇਸ ਸਮਾਗਮ ਦੀ ਸਫ਼ਲਤਾ ਲਈ ਡਾ. ਬਿਮਲੇਸ਼ ਕੁਮਾਰ ਗੁਪਤਾ ਅਤੇ ਡਾ. ਰੋਹਿਤ ਕੁਮਾਰ ਦੀ ਸ਼ਲਾਘਾ ਕੀਤੀ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਨੀਲ ਅਗਰਵਾਲ ਨੇ ਸਾਰਿਆਂ ਨੂੰ ਵਧਾਈ ਦਿੱਤੀ। -ਖੇਤਰੀ ਪ੍ਰਤੀਨਿਧ

Advertisement

Advertisement
Author Image

sanam grng

View all posts

Advertisement