ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਫਰੈਂਡਸ਼ਿਪ ਗਰੁੱਪ ਨੂੰ ਅਦਾਲਤ ਬਾਜ਼ਾਰ, ਕੱਪੜਾ ਅਤੇ ਸਪੇਅਰ ਪਾਰਟ ਐਸੋਸੀਏਸ਼ਨ ਵੱਲੋਂ ਹਮਾਇਤ

07:52 AM Oct 16, 2024 IST
ਦੀਪਕ ਕੰਮਪਾਨੀ ਡਾ. ਸੁੱਖੀ ਬੋਪਾਰਾਏ ਅਤੇ ਹੋਰ ਮੈਂਬਰ ਮੀਟਿੰਗ ਦੌਰਾਨ।

ਗੁਰਨਾਮ ਸਿੰਘ ਅਕੀਦਾ
ਪਟਿਆਲਾ, 15 ਅਕਤੂਬਰ
ਆਗਾਮੀ ਜਿੰਮਖਾਨਾ ਚੋਣਾ ਦੇ ਮੱਦੇਨਜ਼ਰ ਅੱਜ ਅਦਾਲਤ ਬਾਜ਼ਾਰ ਮਾਰਕੀਟ ਐਸੋਸੀਏਸ਼ਨ, ਕੱਪੜਾ ਐਸੋਸੀਏਸ਼ਨ ਅਤੇ ਸਪੇਅਰ ਪਾਰਟ ਐਸੋਸੀਏਸ਼ਨ ਵੱਲੋਂ ਫਰੈਂਡਸ਼ਿਪ ਗਰੁੱਪ ਦੇ ਸਮੂਹ ਉਮੀਦਵਾਰਾਂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ। ਅੱਜ ਜਿੰਮਖਾਨਾ ਕਲੱਬ ਦੇ ਪ੍ਰਧਾਨ ਦੀਪਕ ਕੰਮਪਾਨੀ ਅਤੇ ਸਕੱਤਰ ਦੀ ਚੋਣ ਲੜ ਰਹੇ ਡਾ. ਸੁਖਦੀਪ ਬੋਪਾਰਾਏ , ਹਰਪ੍ਰੀਤ ਸੰਧੂ, ਵਿਕਾਸ ਪੂਰੀ, ਵਿਨੋਦ ਸ਼ਰਮਾ, ਸੰਚਿਤ ਬਾਂਸਲ ਅਤੇ ਸਮੁੱਚੀ ਟੀਮ ਨੇ ਅਦਾਲਤ ਬਾਜ਼ਾਰ ਵਿੱਚ ਪਹੁੰਚ ਕੇ ਆਪਣੇ ਕਲੱਬ ਦੀ ਬਿਹਤਰੀ ਅਤੇ ਭਵਿੱਖ ਵਿੱਚ ਮਿਲਣ ਵਾਲੀਆਂ ਸ਼ਾਨਦਾਰ ਸੁਵਿਧਾਵਾਂ ਲਈ ਸਮੁੱਚੇ ਉਮੀਦਵਾਰਾਂ ਲਈ ਸਮਰਥਨ ਅਤੇ ਵੋਟਾਂ ਮੰਗੀਆਂ। ਇਸ ਮੌਕੇ ਤਿੰਨੋ ਐਸੋਸੀਏਸ਼ਨ ਦੇ ਮੈਂਬਰਾਂ ਨੇ ਫਰੈਂਡਸ਼ਿਪ ਗਰੁੱਪ ਦੇ ਉਮੀਦਵਾਰਾਂ ਨੂੰ ਯਕੀਨ ਦਵਾਇਆ ਕਿ ਉਨ੍ਹਾਂ ਦੀ ਟੀਮਾਂ ਦੇ ਸਾਰੇ ਹੀ ਕਲੱਬ ਮੈਂਬਰ ਫਰੈਂਡਸ਼ਿਪ ਗਰੁੱਪ ਦੇ ਉਮੀਦਵਾਰਾਂ ਦੇ ਹੱਕ ਵਿੱਚ ਵੱਧ ਤੋਂ ਵੱਧ ਵੋਟਾਂ ਪਾਕੇ ਉਹਨਾਂ ਨੂੰ ਜੇਤੂ ਬਣਾਉਣਗੇ। ਇਸ ਮੌਕੇ ਬਿਕਰਮਜੀਤ ਸਿੰਘ, ਕਰਨ ਗੌੜ, ਰਾਹੁਲ ਮਹਿਤਾ, ਜਤਿਨ ਗੋਇਲ, ਡਾ.ਅੰਨਸ਼ੂਮਨ ਖਰਬੰਦਾ, ਅਵਿਨਾਸ਼ ਗੁਪਤਾ, ਪ੍ਰਦੀਪ ਸਿੰਗਲਾ ਤੋਂ ਇਲਾਵਾ ਹਾਜ਼ਰ ਸਨ।

Advertisement

Advertisement