ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਹਿਲੀ ਜਨਵਰੀ ਤੋਂ ਸਕੂਲ ਤੇ ਆਂਗਣਵਾੜੀ ਸੈਂਟਰ ਸਵੇਰੇ 10 ਵਜੇ ਖੁੱਲ੍ਹਣਗੇ

07:57 PM Dec 31, 2023 IST

 

Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 31 ਦਸੰਬਰ
ਪੰਜਾਬ ਸਰਕਾਰ ਨੇ ਸੰਘਣੀ ਧੁੰਦ ਤੇ ਠੰਢ ਕਾਰਨ ਸੂਬੇ ਦੇ ਸਕੂਲ ਤੇ ਆਂਗਣਵਾੜੀ ਸੈਂਟਰਾਂ ਦੇ ਸਮਾਂ ਤਬਦੀਲ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 1 ਜਨਵਰੀ 2024 ਤੋਂ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਤੇ ਸਹਾਇਤਾ ਪ੍ਰਾਪਤ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 3 ਵਜੇ ਬੰਦ ਹੋਣਗੇ। ਇਹ ਸਮਾਂ ਤਬਦੀਲੀ ਦੇ ਹੁਕਮ 14 ਜਨਵਰੀ 2024 ਤੱਕ ਲਾਗੂ ਰਹਿਣਗੇ। ਇਸ ਦੇ ਨਾਲ ਹੀ ਆਂਗਣਵਾੜੀ ਸੈਂਟਰ ਵੀ 1 ਜਨਵਰੀ 2024 ਤੋਂ ਸਵੇਰੇ 10 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 1 ਵਜੇ ਬੰਦ ਹੋਣਗੇ। ਸਮਾਂ ਤਬਦੀਲੀ ਸਬੰਧੀ ਇਹ ਹੁਕਮ 14 ਜਨਵਰੀ 2024 ਤੱਕ ਲਾਗੂ ਰਹਿਣਗੇ। ਠੰਢ ਵੱਧਣ ਕਰਕੇ ਸੂਬਾ ਸਰਕਾਰ ਨੇ ਸੇਵਾ ਕੇਂਦਰਾਂ ਦਾ ਸਮਾਂ ਵੀ ਸਵੇਰੇ 10 ਵਜੇ ਤੋਂ ਸ਼ਾਮ 4.30 ਵਜੇ ਤੱਕ ਕਰ ਦਿੱਤਾ ਹੈ।

Advertisement
Advertisement