ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਖੜਾ ਦੇ ਕੰਢੇ ਖੁਰਨ ਤੋਂ ਚਨਾਰਥਲ ਕਲਾਂ ਵਾਸੀ ਸਹਿਮੇ

07:32 AM Jul 10, 2024 IST
ਨਹਿਰ ਕਿਨਾਰੇ ਨੂੰ ਲੱਗਿਆ ਖੋਰਾ। -ਫੋਟੋ: ਸੂਦ

ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 9 ਜੁਲਾਈ
ਪਿੰਡ ਚਨਾਰਥਲ ਕਲਾਂ ਵਿੱਚ ਭਾਖੜਾ ਨਹਿਰ ਦੇ ਕਿਨਾਰੇ ਨੂੰ ਖੋਰਾ ਲੱਗਣ ਕਾਰਨ ਪਿੰਡ ਵਾਸੀਆਂ ਵਿੱਚ ਸਹਿਮ ਦਾ ਮਾਹੌਲ ਹੈ। ਸਰਪੰਚ ਜਗਦੀਪ ਸਿੰਘ ਨੰਬਰਦਾਰ ਨੇ ਦੱਸਿਆ ਕਿ ਨਹਿਰ ਦੇ ਨਾਲ ਸਰਕਾਰੀ ਸਕੂਲ ਵੀ ਬਣਿਆ ਹੋਇਆ ਹੈ ਜੇ ਕਿਸੇ ਵੀ ਸਮੇਂ ਨਹਿਰ ਟੁੱਟਦੀ ਹੈ ਤਾਂ ਇਸ ਨਾਲ ਵੱਡਾ ਜਾਨੀ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਪਿੰਡ ਵਾਸੀ ਕਈ ਵਾਰ ਇਹ ਮਾਮਲਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆ ਚੁੱਕੇ ਹਨ। ਪ੍ਰਸ਼ਾਸਨ ਇੱਥੇ ਮਿੱਟੀ ਦੇ ਥੈਲੇ ਲਗਾ ਕੇ ਕੰਮ ਸਾਰ ਦਿੰਦਾ ਹੈ। ਉਨ੍ਹਾਂ ਕਿਹਾ ਕਿ ਨਹਿਰੀ ਵਿਭਾਗ ਅਤੇ ਸਰਕਾਰ ਨਹਿਰ ਦੀ ਵਿਸ਼ੇਸ਼ ਮੁਰੰਮਤ ਕਰਾਵੇ। ਉਨ੍ਹਾਂ ਦੱਸਿਆ ਕਿ ਇਸ ਪਿੰਡ ਵਿੱਚ ਪਿਛਲੇ ਸਾਲ ਵੀ ਨਹਿਰ ’ਚ ਪਾੜ ਪੈ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਖੋਰਾ ਦਿਨੋਂ-ਦਿਨ ਵਧ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਤੁਰੰਤ ਇਸ ਪਾਸੇ ਧਿਆਨ ਦੇ ਕੇ ਇਸ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇ।
ਇਸ ਸਬੰਧੀ ਵਿਭਾਗ ਦੇ ਐਕਸੀਅਨ ਸੰਦੀਪ ਸਿੰਘ ਮਾਂਗਟ ਨੇ ਕਿਹਾ ਕਿ ਉਨ੍ਹਾਂ ਮੌਕਾ ਦੇਖ ਲਿਆ ਹੈ ਪਰ ਇਸ ਤੋਂ ਕੋਈ ਖ਼ਤਰੇ ਵਾਲੀ ਗੱਲ ਨਹੀਂ ਹੈ।

Advertisement

Advertisement