ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਿੱਲੀ ਕਮੇਟੀ ਵੱਲੋਂ ਦੇਸ਼ ਵਿੱਚ ਗੁਰਮਤਿ ਕੈਂਪ ਪਹਿਲੀ ਤੋਂ

08:35 AM May 23, 2024 IST
ਧਰਮ ਪ੍ਰਚਾਰ ਕਮੇਟੀ ਦੀ ਮੀਟਿੰਗ ਦੌਰਾਨ ਸੰਬੋਧਨ ਕਰਦਾ ਹੋਇਆ ਆਗੂ। -ਫੋਟੋ: ਦਿਓਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 22 ਮਈ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਵਿਭਾਗ ਵੱਲੋਂ ਬੱਚਿਆਂ ਨੂੰ ਪੰਜਾਬੀ ਅਤੇ ਇਤਿਹਾਸ ਦੀ ਸਿੱਖਿਆ ਦੇਣ ਲਈ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਗੁਰਮਤਿ ਕੈਂਪ ਲਗਾਇਆ ਜਾ ਰਿਹਾ ਹੈ। ਦੇਸ਼ ਭਰ ਵਿੱਚ ਇਹ ਗੁਰਮਤਿ ਕੈਂਪ ਪਹਿਲੀ ਤੋਂ 21 ਜੂਨ ਤੱਕ ਲਗਾਏ ਜਾਣਗੇ ਅਤੇ 22 ਤੇ 23 ਜੂਨ ਨੂੰ ਲੱਖੀ ਸ਼ਾਹ ਬੰਜਾਰਾ ਹਾਲ ਵਿੱਚ ਸਾਰੇ ਉਮੀਦਵਾਰਾਂ ਅਤੇ ਅਧਿਆਪਕਾਂ ਦਾ ਸਨਮਾਨ ਕੀਤਾ ਜਾਵੇਗਾ। ਦਿੱਲੀ ਕਮੇਟੀ ਧਰਮ ਪ੍ਰਚਾਰ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਨੇ ਦੱਸਿਆ ਕਿ ਕੈਂਪ ਲਗਾਉਣ ਦੀ ਪੂਰੇ ਦੇਸ਼ ਤੋਂ ਮੰਗ ਉੱਠ ਰਹੀ ਹੈ, ਜਿਸ ਕਾਰਨ ਕਮੇਟੀ ਨੇ ਫ਼ੈਸਲਾ ਕੀਤਾ ਹੈ ਕਿ ਦਿੱਲੀ ਦੇ ਨਾਲ-ਨਾਲ ਹਰਿਆਣਾ, ਪੰਜਾਬ, ਆਗਰਾ, ਰਾਏਪੁਰ, ਬੰਗਾਲ, ਪਟਨਾ, ਲਖਨਊ ਅਤੇ ਹੋਰ ਕਈ ਥਾਵਾਂ ’ਤੇ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਵਾਰ ਕੈਂਪ ਵਿੱਚ 20 ਹਜ਼ਾਰ ਤੋਂ ਵੱਧ ਬੱਚਿਆਂ ਦੇ ਭਾਗ ਲੈਣ ਦੀ ਉਮੀਦ ਹੈ, ਜਦੋਂਕਿ ਬੱਚਿਆਂ ਨੂੰ ਮਾਂ-ਬੋਲੀ ਅਤੇ ਸਿੱਖ ਗੁਰੂਆਂ ਦੇ ਇਤਿਹਾਸ ਬਾਰੇ ਜਾਣਕਾਰੀ ਦੇਣ ਦੇ ਚਾਹਵਾਨ 600 ਤੋਂ ਵੱਧ ਅਧਿਆਪਕਾਂ ਦੀਆਂ ਅਰਜ਼ੀਆਂ ਧਰਮ ਪ੍ਰਚਾਰ ਵਿਭਾਗ ਕੋਲ ਪਹੁੰਚ ਚੁੱਕੀਆਂ ਹਨ। ਕਮੇਟੀ ਵੱਲੋਂ ਬੱਚਿਆਂ ਲਈ ਕਿਤਾਬਾਂ ਅਤੇ ਹੋਰ ਸਟੇਸ਼ਨਰੀ ਵੀ ਤਿਆਰ ਕਰਵਾਈ ਗਈ ਹੈ ਜੋ ਬੱਚਿਆਂ ਨੂੰ ਮਾਤ-ਭਾਸ਼ਾ ਸਿੱਖਣ ਵਿਚ ਸਹਾਈ ਸਿੱਧ ਹੋਵੇਗੀ|

Advertisement

Advertisement
Advertisement