ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਠੱਗੀ ਮਾਰਨ ਵਾਲੇ ਇਮੀਗ੍ਰੇਸ਼ਨ ਸੈਂਟਰ ਖ਼ਿਲਾਫ਼ ਖੋਲ੍ਹਿਆ ਮੋਰਚਾ

10:12 AM Jul 09, 2023 IST

ਪੱਤਰ ਪ੍ਰੇਰਕ
ਬੱਲੂਆਣਾ (ਅਬੋਹਰ), 8 ਜੁਲਾਈ
ਅਬੋਹਰ ਇਲਾਕੇ ਦੀਆਂ ਵੱਖ ਵੱਖ ਜਥੇਬੰਦੀਆਂ ਦੀ ਮੀਟਿੰਗ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਡਾ. ਸੁਖਚੈਨ ਸਿੰਘ ਦੀ ਅਗਵਾਈ ਹੇਠ ਅੱਜ ਅਬੋਹਰ ਵਿੱਚ ਕੀਤੀ ਗਈ। ਇਸ ਦੌਰਾਨ ਵੀਜ਼ਾ ਦਿਵਾਉਣ ਦੇ ਨਾਂ ਹੇਠ ਇੱਕ ਗ਼ਰੀਬ ਕਿਸਾਨ ਨਾਲ ਸਾਢੇ ਸੱਤ ਲੱਖ ਤੋਂ ਵੱਧ ਦੀ ਠੱਗੀ ਮਾਰਨ ਦੇ ਮਾਮਲੇ ਵਿੱਚ 18 ਜੁਲਾਈ ਨੂੰ ਇੱਕ ਇਮੀਗਰੇਸ਼ਨ ਸੈਂਟਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ। ਇਸ ਮੌਕੇ ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਕੌੜਿਆਂਵਾਲੀ ਤੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਧੀਰਜ ਕੁਮਾਰ ਨੇ ਇਸ ਐਲਾਨ ਦਾ ਸਮਰਥਨ ਕੀਤਾ। ਆਗੂਆਂ ਨੇ ਦੱਸਿਆ ਕਿ ਫਾਜ਼ਿਲਕਾ ਦੇ ਸਾਧਾਰਨ ਕਿਸਾਨ ਹਰਵਿੰਦਰ ਸਿੰਘ ਨੇ ਆਪਣੇ ਪੁੱਤਰ ਗੁਰਪ੍ਰੀਤ ਸਿੰਘ ਦਾ ਸਟੱਡੀ ਵੀਜ਼ਾ ਲਵਾਉਣ ਲਈ 7 ਲੱਖ 60 ਹਜ਼ਾਰ ਰੁਪਏ ਸਾਲ 2019 ਵਿੱਚ ਦਿੱਤੇ। ਨਾ ਤਾਂ ਉਸ ਦਾ ਵੀਜ਼ਾ ਲੱਗਿਆ ਤੇ ਨਾ ਹੀ ਰਕਮ ਵਾਪਸ ਕੀਤੀ ਗਈ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਇਮੀਗ੍ਰੇਸ਼ਨ ਸੈਂਟਰ ਦੇ ਮਾਲਕ ’ਤੇ ਧੋਖਾਧੜੀ ਦਾ ਪਰਚਾ ਦਰਜ ਕਰਨ ਅਤੇ ਕਿਸਾਨ ਦੇ ਪੈਸੇ ਵਾਪਸ ਕਰਵਾਉਣ ਦੀ ਮੰਗ ਕੀਤੀ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੀਤੇ ਦਿਨੀਂ ਚੈਕਿੰਗ ਦੌਰਾਨ ਫਾਸਟਵੇਅ ਇਮੀਗ੍ਰੇਸ਼ਨ ਸੈਂਟਰ ਸਮੇਤ ਛੇ ਆਈਲੈਟਸ ਸੈਂਟਰ ਬਿਨਾਂ ਲਾਇਸੈਂਸ ਚਲਾਉਣ ਦੇ ਦੋਸ਼ ਵਿੱਚ ਬੰਦ ਕਰਵਾਏ ਗਏ ਹਨ।

Advertisement

Advertisement
Tags :
ਇਮੀਗ੍ਰੇਸ਼ਨਸੈਂਟਰ:ਖ਼ਿਲਾਫ਼ਖੋਲ੍ਹਿਆਠੱਗੀਮਾਰਨਮੋਰਚਾਵਾਲੇ