For the best experience, open
https://m.punjabitribuneonline.com
on your mobile browser.
Advertisement

ਸਿੱਖਿਆ ਵਿਭਾਗ ਦੀਆਂ ਨੀਤੀਆਂ ਕਾਰਨ ਅਧਿਆਪਕਾਂ ਵਿੱਚ ਨਿਰਾਸ਼ਾ: ਡੀਟੀਐੱਫ

07:33 AM Sep 22, 2024 IST
ਸਿੱਖਿਆ ਵਿਭਾਗ ਦੀਆਂ ਨੀਤੀਆਂ ਕਾਰਨ ਅਧਿਆਪਕਾਂ ਵਿੱਚ ਨਿਰਾਸ਼ਾ  ਡੀਟੀਐੱਫ
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 21 ਸਤੰਬਰ
ਡੀਟੀਐੱਫ ਸੰਗਰੂਰ ਦੇ ਪ੍ਰਧਾਨ ਸੁਖਵਿੰਦਰ ਗਿਰ, ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਅਤੇ ਜਨਰਲ ਸਕੱਤਰ ਅਮਨ ਵਸ਼ਿਸ਼ਟ ਨੇ ਦੱਸਿਆ ਲੰਬੇ ਸਮੇਂ ਤੋਂ ਤਰੱਕੀਆਂ ਨੂੰ ਉਡੀਕ ਰਹੇ ਅਧਿਆਪਕਾਂ ਨੂੰ ਵੱਖ-ਵੱਖ ਵਿਸ਼ਿਆਂ ਦੀਆਂ ਤਰੱਕੀਆਂ ਸਬੰਧੀ ਸੂਚੀਆਂ ਨੂੰ ਦੇਖ ਕੇ ਕੁਝ ਆਸ ਬੱਝੀ ਸੀ ਪਰ ਸਿੱਖਿਆ ਵਿਭਾਗ ਵੱਲੋਂ ਸਟੇਸ਼ਨ ਚੋਣ ਵੇਲੇ ਸਾਰੇ ਖਾਲੀ ਸਟੇਸ਼ਨ ਨਾ ਦਿਖਾਉਣ ਕਾਰਨ ਅਧਿਆਪਕਾਂ ਨੂੰ ਤਰੱਕੀਆਂ ਛੱਡਣ ਲਈ ਮਜਬੂਰ ਕਰਨ ਦੇ ਅੜਿੱਕੇ ਡਾਹੇ ਜਾ ਰਹੇ ਹਨ। ਆਗੂਆਂ ਨੇ ਦੱਸਿਆ ਕਿ ਵਿਭਾਗ ਵੱਲੋਂ ਪਹਿਲੇ ਗੇੜ ਵਿੱਚ ਫਿਜੀਕਲ ਐਜੂਕੇਸ਼ਨ ਵਿਸ਼ੇ ਅਤੇ ਕੁਝ ਹੋਰ ਵਿਸ਼ਿਆਂ ਦੇ ਲੈਕਚਰਾਰਾਂ ਲਈ ਸਟੇਸ਼ਨ ਚੋਣ ਲਈ ਡਾਇਰੈਕਟੋਰੇਟ ਸਕੂਲ ਸਿੱਖਿਆ ਦੇ ਦਫ਼ਤਰ ਵਿੱਚ ਸੱਦਿਆ ਸੀ। ਇਸ ਚੋਣ ਮੌਕੇ ਉਕਤ ਵਿਸ਼ਿਆਂ ਦੀਆਂ ਸਾਰੇ ਸਕੂਲਾਂ ਵਿੱਚ ਖਾਲੀ ਪਈਆਂ ਅਸਾਮੀਆਂ ਦਿਖਾਉਣ ਦੀ ਥਾਂ ਵਿਭਾਗ ਵੱਲੋਂ ਕੁਝ ਕੁ ਚੋਣਵੇਂ ਸਕੂਲਾਂ ਵਿੱਚ ਖਾਲੀ ਪਈਆਂ ਅਸਾਮੀਆਂ ਹੀ ਦਿਖਾਈਆਂ ਗਈਆਂ ਜਿਸ ਕਾਰਨ ਅਧਿਆਪਕਾਂ ਨੂੰ ਰਿਹਾਇਸ਼ ਤੋਂ 150-200 ਕਿਲੋਮੀਟਰ ਦੂਰ ਦੇ ਸਟੇਸ਼ਨ ਦੀ ਅਲਾਟਮੈਂਟ ਕਰ ਕੇ ਉੱਥੇ ਜਾਣ ਲਈ ਮਜਬੂਰ ਕੀਤਾ ਗਿਆ ਹੈ।
ਪਟਿਆਲਾ (ਖੇਤਰੀ ਪ੍ਰਤੀਨਿਧ): ਡੈਮੋਕ੍ਰੈਟਿਕ ਟੀਚਰਜ਼ ਫਰੰਟ ਪਟਿਆਲਾ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਰੱਖੜਾ, ਜ਼ਿਲ੍ਹਾ ਸਕੱਤਰ ਜਸਪਾਲ ਸਿੰਘ ਖਾਂਗ ਅਤੇ ਵਿੱਤ ਸਕੱਤਰ ਰਜਿੰਦਰ ਸਿੰਘ ਸਮਾਣਾ ਨੇ ਦੱਸਿਆ ਕਿ ਪੰਜਾਬ ਭਰ ਵਿੱਚ 18 ਹਜ਼ਾਰ ਤੋਂ ਵੱਧ ਸਕੂਲ ਹਨ, ਪਰ ਸਰਕਾਰ 117 ਐਮੀਨੈਂਸ ਸਕੂਲਾਂ ’ਤੇ ਹੀ ਧਿਆਨ ਕੇਂਦਰਿਤ ਕਰ ਰਹੀ ਹੈ। ਡੀਟੀਐੱਫ ਪਟਿਆਲਾ ਦੇ ਮੀਤ ਪ੍ਰਧਾਨਾ ਰਾਮਸ਼ਰਨ ਅਲਹੌਰਾਂ, ਜਗਪਾਲ ਸਿੰਘ ਚਹਿਲ ਆਦਿ ਨੇ ਮੰਗ ਕੀਤੀ ਕਿ ਖਾਲੀ ਅਸਾਮੀਆਂ ਜਨਤਕ ਕਰ ਕੇ ਆਨਲਾਈਨ ਸਟੇਸ਼ਨ ਚੋਣ ਕਰਵਾਈ ਜਾਵੇ।

Advertisement

Advertisement
Advertisement
Author Image

sukhwinder singh

View all posts

Advertisement