ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਸ਼ਾ ਤਸਕਰੀ ਦੇ ਮਾਮਲੇ ’ਚ ਭਗੌੜਾ ਮੁਲਜ਼ਮ ਕਾਬੂ

08:37 AM Jul 01, 2023 IST

ਰਾਏਕੋਟ: ਨਸ਼ਾ ਤਸਕਰੀ ਦੇ ਇਕ 6 ਸਾਲ ਪੁਰਾਣੇ ਮਾਮਲੇ ਵਿੱਚ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤੇ ਵਿਅਕਤੀ ਨੂੰ ਪੁਲੀਸ ਨੇ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਹਵਾਈ ਅੱਡੇ ਤੋਂ ਕਾਬੂ ਕੀਤਾ ਹੈ। ਲੁਧਿਆਣਾ (ਦਿਹਾਤੀ) ਪੁਲੀਸ ਦੇ ਰਾਏਕੋਟ ਸ਼ਹਿਰੀ ਥਾਣੇ ਦੇ ਮੁਖੀ ਇੰਸਪੈਕਟਰ ਦਵਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਸ਼ਹਿਰੀ ਰਾਏਕੋਟ ਵਿੱਚ ਜਸਵਿੰਦਰ ਸਿੰਘ ਉਰਫ਼ ਰਾਜੂ ਵਾਸੀ ਹਠੂਰ ਖ਼ਿਲਾਫ਼ 2017 ਵਿੱਚ ਨਸ਼ਾ ਤਸਕਰੀ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਸੀ। ਅਦਾਲਤੀ ਕਾਰਵਾਈ ਦੌਰਾਨ ਮੁਲਜ਼ਮ ਮਲੇਸ਼ੀਆ ਭੱਜ ਗਿਆ ਸੀ, ਜਿਸ ਮਗਰੋਂ ਅਦਾਲਤ ਨੇ ਮੁਲਜ਼ਮ ਨੂੰ 30 ਅਪਰੈਲ 2019 ਨੂੰ ਭਗੌੜਾ ਕਰਾਰ ਦੇ ਦਿੱਤਾ ਸੀ। ਇਸ ਮਗਰੋਂ ਜ਼ਿਲ੍ਹਾ ਪੁਲੀਸ ਪ੍ਰਸ਼ਾਸਨ ਨੇ ਵੀ ਮੁਲਜ਼ਮ ਖ਼ਿਲਾਫ਼ ਲੁੱਕ-ਆਊਟ ਨੋਟਿਸ ਜਾਰੀ ਕੀਤਾ ਸੀ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਮੁਲਜ਼ਮ ਅੰਮ੍ਰਿਤਸਰ ਹਵਾਈ ਅੱਡੇ ’ਤੇ ੳੁੱਤਰਿਆ ਸੀ, ਜਿਸ ਮਗਰੋਂ ਏਅਰਪੋਰਟ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਸੀ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Tags :
ਕਾਬੂਤਸਕਰੀਭਗੌੜਾਮਾਮਲੇਮੁਲਜ਼ਮ