ਜਬਰ-ਜਨਾਹ ਦੇ ਮਾਮਲੇ ’ਚ ਭਗੌੜਾ ਕਾਬੂ
06:45 AM Sep 06, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 5 ਸਤੰਬਰ
ਫਤਹਿਗੜ੍ਹ ਸਾਹਿਬ ਦੀ ਪੁਲੀਸ ਨੇ ਜਬਰ-ਜਨਾਹ ਦੇ ਮਾਮਲੇ ਵਿੱਚ ਅੱਠ ਸਾਲ ਤੋਂ ਭਗੌੜੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇੰਚਾਰਜ ਕੁਲਵੰਤ ਸਿੰਘ ਨੇ ਦੱਸਿਆ ਕਿ ਬਲਵੰਤ ਸਿੰਘ ਵਾਸੀ ਪਿੰਡ ਬੌਂਦਲੀ ਥਾਣਾ ਸਮਰਾਲਾ ਖਿਲਾਫ਼ 4 ਜਨਵਰੀ 2016 ਨੂੰ ਥਾਣਾ ਮੰਡੀ ਗੋਬਿੰਦਗੜ੍ਹ ਵਿੱਚ ਜਬਰ-ਜਨਾਹ ਦਾ ਮਾਮਲਾ ਦਰਜ ਹੋਇਆ ਸੀ। ਇਸ ਉਪਰੰਤ ਉਸ ਨੂੰ 25 ਅਕਤੂਬਰ 2016 ਨੂੰ ਅਮਲੋਹ ਦੀ ਅਦਾਲਤ ਨੇ ਭਗੋੜਾ ਕਰਾਰ ਦੇ ਦਿੱਤਾ ਸੀ। ਉਸ ਨੂੰ ਪੁਲੀਸ ਦੀ ਵਿਸ਼ੇਸ਼ ਟੀਮ ਨੇ ਗ੍ਰਿਫ਼ਤਾਰ ਕਰਕੇ ਥਾਣਾ ਮੰਡੀ ਗੋਬਿੰਦਗੜ੍ਹ ਦੀ ਪੁਲੀਸ ਹਵਾਲੇ ਕਰ ਦਿੱਤਾ।
Advertisement
Advertisement
Advertisement