ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਗੌੜਾ ਅਧਿਕਾਰੀ ਗ੍ਰਿਫ਼ਤਾਰ

08:35 AM Aug 08, 2024 IST

ਪੱਤਰ ਪ੍ਰੇਰਕ
ਤਰਨ ਤਾਰਨ, 7 ਅਗਸਤ
ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਖਿਲਾਫ਼ ਆਪਣੀ ਮੁਹਿੰਮ ਦੌਰਾਨ ਇੱਥੇ ਸਹਾਇਕ ਖੁਰਾਕ ਸਪਲਾਈ ਅਫਸਰ (ਏ.ਐੱਫ.ਐੱਸ.ਓ.) ਵਜੋਂ ਤਾਇਨਾਤ ਕੰਵਲਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਕੰਵਲਜੀਤ ਸਿੰਘ ਵਿਜੀਲੈਸ ਬਿਉਰੋ ਦੇ ਪੁਲੀਸ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਦਰਜ ਇੱਕ ਕੇਸ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਮਾਰਚ 2024 ਤੋਂ ਫ਼ਰਾਰ ਸੀ। ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੂੰ ਕਣਕ ਦੇ ਸਟਾਕ ਵਿੱਚ ਹੇਰਾਫੇਰੀ ਦੇ ਇੱਕ ਕੇਸ ਵਿੱਚ ਤਫ਼ਤੀਸ਼ ਦੌਰਾਨ ਜੁਟਾਏ ਗਏ ਸਬੂਤਾਂ ਅਤੇ ਸਹਿ-ਮੁਲਜ਼ਮ ਦੇ ਬਿਆਨਾਂ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਮੁਲਜ਼ਮ ਨੇ ਹੋਰਨਾਂ ਮੁਲਜ਼ਮਾਂ ਨਾਲ ਮਿਲ ਕੇ ਕਣਕ ਦਾ 1.25 ਕਰੋੜ ਰੁਪਏ ਦਾ ਸਰਕਾਰੀ ਸਟਾਕ ਧੋਖੇ ਨਾਲ ਵੇਚ ਦਿੱਤਾ ਸੀ। ਮੁਲਜ਼ਮ ਏ.ਐੱਫ.ਐੱਸ.ਓ. ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਉਸ ਨੂੰ ਇੱਕ ਦਿਨ ਦਾ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਯੂਨਿਟ ਅੰਮ੍ਰਿਤਸਰ ਵਿੱਚ ਅਗਲੇਰੀ ਜਾਂਚ ਜਾਰੀ ਹੈ।

Advertisement

Advertisement
Advertisement