ਵੱਖ-ਵੱਖ ਥਾਵਾਂ ਤੋਂ ਭਗੌੜੇ ਗ੍ਰਿਫ਼ਤਾਰ
05:45 AM Nov 26, 2024 IST
Advertisement
ਪੱਤਰ ਪ੍ਰੇਰਕ
ਸ਼ਾਹਕੋਟ, 25 ਨਵੰਬਰ
ਲੋਹੀਆਂ ਖਾਸ ਅਤੇ ਮਹਿਤਪੁਰ ਦੀ ਪੁਲੀਸ ਨੇ ਇਕ-ਇਕ ਭਗੌੜੇ ਨੂੰ ਗ੍ਰਿਫਤਾਰ ਕੀਤਾ ਹੈ।
ਡੀਐੱਸਪੀ (ਸ਼ਾਹਕੋਟ) ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਉਨ੍ਹਾਂ ਅਧੀਨ ਆਉਂਦੇ ਥਾਣਾ ਸ਼ਾਹਕੋਟ, ਲੋਹੀਆਂ ਖਾਸ ਤੇ ਮਹਿਤਪੁਰ ਨੇ ਭਗੌੜੇ ਅਪਰਾਧੀਆਂ ’ਤੇ ਸ਼ਿਕੰਜਾ ਕੱਸ ਦਿੱਤਾ ਹੈ।
ਉਨ੍ਹਾਂ ਦੱਸਿਆ ਕਿ ਥਾਣਾ ਲੋਹੀਆਂ ਖਾਸ ਅਤੇ ਮਹਿਤਪੁਰ ਦੇ ਆਪਸੀ ਤਾਲਮੇਲ ਨਾਲ ਕੀਤੀ ਗਈ ਕਾਰਵਾਈ ਦੌਰਾਨ ਗੋਪੀ ਵਾਸੀ ਤੋਤੀ ਥਾਣਾ ਸੁਲਤਾਨਪੁਰ ਲੋਧੀ (ਕਪੂਰਥਲਾ) ਅਤੇ ਸੁਰਜੀਤ ਸਿੰਘ ਉਰਫ ਲਾਡੀ ਵਾਸੀ ਸਿੰਧੜ ਥਾਣਾ ਲੋਹੀਆਂ ਖਾਸ ਦੇ ਭਗੌੜਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਖਿਲਾਫ ਕੇਸ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਕਰ ਦਿੱਤੀ ਗਈ ਹੈ।
Advertisement
Advertisement
Advertisement