ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਜ਼ਾਦੀ ਦਿਵਸ ਦੇ ਸਮਾਗਮਾਂ ਸਬੰਧੀ ‘ਫੁੱਲ ਡਰੈੱਸ ਰਿਹਰਸਲ’

10:13 AM Aug 14, 2024 IST
ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ ਵਿੱਚ ਫੁੱਲ ਡਰੈੱਸ ਰਿਹਰਸਲ ਵਿੱਚ ਹਿੱਸਾ ਲੈਂਦੇ ਹੋਏ ਮਹਿਲਾ ਪੁਲੀਸ ਮੁਲਾਜ਼ਮ। ਫੋਟੋ: ਵਿਸ਼ਾਲ ਕੁਮਾਰ

ਹਤਿੰਦਰ ਮਹਿਤਾ
ਜਲੰਧਰ, 13 ਅਗਸਤ
ਆਜ਼ਾਦੀ ਦਿਹਾੜੇ ਮੌਕੇ 15 ਅਗਸਤ ਨੂੰ ਕਰਵਾਏ ਜਾਣ ਵਾਲੇ ਸੂਬਾ ਪੱਧਰੀ ਸਮਾਗਮ ਦੀ ਅੱਜ ਇੱਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਫੁੱਲ ਡਰੈੱਸ ਰਿਹਰਸਲ ਕੀਤੀ ਗਈ। ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪਰੇਡ ਕਮਾਂਡਰ ਆਈ.ਪੀ.ਐੱਸ. ਅਫ਼ਸਰ ਵੈਭਵ ਚੌਧਰੀ ਦੀ ਅਗਵਾਈ ਵਾਲੇ ਮਾਰਚ ਪਾਸਟ ਤੋਂ ਸਲਾਮੀ ਲਈ। ਪਰੇਡ ਵਿੱਚ ਆਰ.ਏ.ਐੱਫ. ਸੀ.ਆਰ.ਪੀ.ਐੱਫ., ਆਈ.ਟੀ.ਬੀ.ਪੀ., ਜਲੰਧਰ ਪੁਲੀਸ ਕਮਿਸ਼ਨਰੇਟ, ਆਰ.ਟੀ.ਸੀ. ਪੀ.ਏ.ਪੀ., ਆਈ.ਆਰ.ਬੀ.ਐਨ., ਪੰਜਾਬ ਹੋਮ ਗਾਰਡ, ਐਨ.ਸੀ.ਸੀ. (ਲੜਕੇ ਅਤੇ ਲੜਕੀਆਂ), ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ, ਲਾਇਲਪੁਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਡੀ.ਐਸ.ਐਸ.ਡੀ. ਸਕੂਲ, ਲਾਇਲਪੁਰ ਖਾਲਸਾ ਕੰਨਿਆ ਹਾਈ ਸਕੂਲ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਆਦਰਸ਼ ਨਗਰ ਦੀਆਂ ਟੁੱਕੜੀਆਂ ਅਤੇ ਪੀ.ਏ.ਪੀ. ਜਲੰਧਰ ਦਾ ਬਰਾਸ ਬੈਂਡ ਸ਼ਾਮਲ ਸੀ।
ਇਸ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਤੇ ਲੋਕ ਭਲਾਈ ਸਕੀਮਾਂ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਗਈਆਂ। ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀ.ਟੀ. ਸ਼ੋਅ ਤੋਂ ਬਾਅਦ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਗਈਆਂ। ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਡਿਪਟੀ ਕਮਿਸ਼ਨਰ ਨੇ ਜ਼ਰੂਰੀ ਹਦਾਇਤਾਂ ਵੀ ਦਿੱਤੀਆਂ। ਡਾ. ਅਗਰਵਾਲ ਨੇ ਦੱਸਿਆ ਕਿ 15 ਅਗਸਤ ਦੇ ਸੂਬਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਕੌਮੀ ਝੰਡਾ ਲਹਿਰਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਆਜ਼ਾਦੀ ਦਿਹਾੜੇ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਦਿਹਾੜੇ ਨੂੰ ਦੇਸ਼ ਭਗਤੀ ਭਾਵਨਾ ਅਤੇ ਉਤਸ਼ਾਹ ਨਾਲ ਮਨਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ): ਇੱਥੇ ਗੁਰੂ ਨਾਨਕ ਸਟੇਡੀਅਮ ਵਿੱਚ ਜ਼ਿਲ੍ਹਾ ਪੱਧਰ ਉੱਤੇ ਮਨਾਏ ਜਾ ਰਹੇ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ ਜਿਸ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਲਿਆ।
ਇਸ ਮੌਕੇ ਪੰਜਾਬ ਪੁਲੀਸ, ਪੰਜਾਬ ਪੁਲੀਸ ਦੀ ਮਹਿਲਾ ਪਲਟੂਨ, ਪੰਜਾਬ ਹੋਮ ਗਾਰਡ, ਐੱਨਸੀਸੀ ਦੇ ਬੱਚਿਆਂ ਦੇ ਪੁਲੀਸ ਬੈਂਡ ਦੇ ਨਾਲ-ਨਾਲ ਸਕੂਲ ਬੈਂਡ ਦੀਆਂ ਟੀਮਾਂ ਨੇ ਪਰੇਡ ਵਿੱਚ ਹਿੱਸਾ ਲਿਆ। ਇਸ ਮੌਕੇ ਤਿਰੰਗਾ ਲਹਿਰਾਉਣ ਦੀ ਰਸਮ ਡਿਪਟੀ ਕਮਿਸ਼ਨਰ ਨੇ ਅਦਾ ਕੀਤੀ ਅਤੇ ਪਰੇਡ ਤੋਂ ਸਲਾਮੀ ਲਈ। ਏਡੀਸੀਪੀ ਸਤਬੀਰ ਸਿੰਘ ਅਟਵਾਲ, ਵਧੀਕ ਡਿਪਟੀ ਕਮਿਸ਼ਨਰ ਜੋਤੀ ਬਾਲਾ ਤੇ ਪਰਮਜੀਤ ਕੌਰ, ਐੱਸਡੀਐੱਮ ਮਨਕੰਵਲ ਸਿੰਘ ਚਾਹਲ ਤੇ ਲਾਲ ਵਿਸ਼ਵਾਸ਼, ਸਹਾਇਕ ਕਮਿਸ਼ਨਰ ਗੁਰਸਿਮਰਨ ਕੌਰ ਵੀ ਹਾਜ਼ਰ ਸਨ। ਪਰੇਡ ਕਮਾਂਡਰ ਮਨਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਜਵਾਨਾਂ ਤੇ ਬੱਚਿਆਂ ਨੇ ਪਰੇਡ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀ.ਟੀ. ਸ਼ੋਅ, ਕੋਰੀਓਗ੍ਰਾਫੀ, ਗਿੱਧਾ ਅਤੇ ਭੰਗੜੇ ਦੀ ਪੇਸ਼ਕਾਰੀ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਜ਼ਾਦੀ ਦਿਵਸ ਵਾਲੇ ਦਿਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪੁੱਜ ਰਹੇ ਹਨ ਅਤੇ ਉਹ ਇਸ ਦਿਨ ਸਟੇਡੀਅਮ ਵਿੱਚ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨ੍ਹਾਂ ਕਿਹਾ ਕਿ ਇਹ ਸਾਡਾ ਰਾਸ਼ਟਰੀ ਤਿਉਹਾਰ ਹੈ, ਇਸ ਲਈ ਸਾਰਿਆਂ ਨੂੰ ਇਹ ਤਿਉਹਾਰ ਰਲ-ਮਿਲ ਕੇ ਉਤਸ਼ਾਹ ਨਾਲ ਮਨਾਉਣਾ ਚਾਹੀਦਾ ਹੈ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Advertisement

ਪੁਲੀਸ ਵੱਲੋਂ ਹੁਸ਼ਿਆਰਪੁਰ ਵਿੱਚ ਫਲੈਗ ਮਾਰਚ
ਹੁਸ਼ਿਆਰਪੁਰ (ਪੱਤਰ ਪ੍ਰੇਰਕ): ਆਜ਼ਾਦੀ ਦਿਵਸ ਦੇ ਸਬੰਧ ’ਚ ਜ਼ਿਲ੍ਹਾ ਪੁਲੀਸ ਵੱਲੋਂ ਅੱਜ ਸ਼ਹਿਰ ਵਿੱਚ ਡੀਆਈਜੀ ਜਲੰਧਰ ਰੇਂਜ ਨਵੀਨ ਸਿੰਗਲਾ ਅਤੇ ਐੱਸਐੱਸਪੀ ਸੁਰੇਂਦਰ ਲਾਂਬਾ ਦੀ ਅਗਵਾਈ ਹੇਠ ਫਲੈਗ ਮਾਰਚ ਕੀਤਾ ਗਿਆ। ਇਹ ਮਾਰਚ ਸਦਰ ਚੋਂਕ ਤੋਂ ਫੂਡ ਸਟਰੀਟ, ਸੈਸ਼ਨ ਚੌਕ, ਰੇਲਵੇ ਰੋਡ, ਘੰਟਾ ਘਰ ਤੇ ਕਮਾਲਪੁਰ ਚੌਕ ਤੱਕ ਕੱਢਿਆ ਗਿਆ। ਡੀਆਈਜੀ ਨੇ ਕਿਹਾ ਕਿ ਆਜ਼ਾਦੀ ਦਿਵਸ ਮੌਕੇ ਕਾਨੂੰਨ ਵਿਵਸਥਾ ਨੂੰ ਪੂਰੀ ਤਰ੍ਹਾਂ ਬਰਕਰਾਰ ਰੱਖਿਆ ਜਾਵੇਗਾ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਮਾਹੌਲ ਖਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕਿ ਜੇਕਰ ਕਿਸੇ ਨੂੰ ਵੀ ਕੋਈ ਸ਼ੱਕੀ ਵਿਅਕਤੀ ਜਾਂ ਵਸਤੂ ਨਜ਼ਰ ਆਉਂਦੀ ਹੈ ਤਾਂ ਇਸ ਦੀ ਸੂਚਨਾ ਪੁਲੀਸ ਨੂੰ ਦਿੱਤੀ ਜਾਵੇ।

Advertisement
Advertisement
Advertisement