ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੰਗਰੂਰ ਵਿੱਚ ਆਜ਼ਾਦੀ ਦਿਹਾੜੇ ਦੀ ਪਰੇਡ ਲਈ ਫੁੱਲ ਡਰੈੱਸ ਰਿਹਰਸਲ

10:09 AM Aug 14, 2024 IST
ਸੰਗਰੂਰ ’ਚ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਪਰੇਡ ਦਾ ਨਿਰੀਖਣ ਕਰਦੇ ਹੋਏ।

ਗੁਰਦੀਪ ਸਿੰਘ ਲਾਲੀ
ਸੰਗਰੂਰ, 13 ਅਗਸਤ
78ਵੇਂ ਆਜ਼ਾਦੀ ਦਿਹਾੜੇ ਮੌਕੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਵਜੋਂ ਸਥਾਨਕ ਪੁਲੀਸ ਲਾਈਨ ਸਟੇਡੀਅਮ ਵਿੱਚ ਫੁੱਲ ਡਰੈਸ ਰਿਹਰਸਲ ਹੋਈ ਜਿਸ ਵਿਚ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਡਿਪਟੀ ਕਮਿਸ਼ਨਰ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਤੋਂ ਪਹਿਲਾਂ ਉਨਾਂ ਵਲੋਂ ਪੁਲੀਸ ਲਾਈਨ ਸਥਿਤ ਸ਼ਹੀਦੀ ਯਾਦਗਾਰ ਵਿੱਚ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਐੱਸਐੱਸਪੀ ਸਰਤਾਜ ਸਿੰਘ ਚਹਿਲ ਵੀ ਉਨ੍ਹਾਂ ਦੇ ਨਾਲ ਸਨ। ਅੱਜ ਅੰਤਿਮ ਰਿਹਰਸਲ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਤੋਂ ਬਾਅਦ ਮੁੱਖ ਮਹਿਮਾਨ ਵੱਲੋਂ ਪਰੇਡ ਵਿੱਚ ਸ਼ਾਮਲ ਟੁਕੜੀਆਂ ਦਾ ਨਿਰੀਖਣ ਕੀਤਾ ਗਿਆ ਅਤੇ ਬਾਅਦ ਵਿੱਚ ਪਰੇਡ ਕਮਾਂਡਰ ਡੀਐੱਸਪੀ ਦਿੜਬਾ ਪ੍ਰਿਥਵੀ ਸਿੰਘ ਚਹਿਲ ਦੀ ਅਗਵਾਈ ਹੇਠ ਵੱਖ-ਵੱਖ ਟੁਕੜੀਆਂ ਨੇ ਮਾਰਚ ਪਾਸਟ ਕੀਤਾ। ਇਸ ਉਪਰੰਤ ਵੱਖ-ਵੱਖ ਸੱਭਿਆਚਾਰਕ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ਭਗਤੀ ’ਤੇ ਆਧਾਰਿਤ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਕੀਤੀ। ਸਮਾਗਮ ਦੀ ਸਮਾਪਤੀ ਅਕਾਲ ਅਕੈਡਮੀ ਚੀਮਾ ਦੀਆਂ ਵਿਦਿਆਰਥਣਾਂ ਨੇ ਕੌਮੀ ਗੀਤ ਨਾਲ ਕੀਤੀ।

Advertisement

ਸੰਗਰੂਰ ਪੁਲੀਸ ਵੱਲੋਂ ਫਲੈਗ ਮਾਰਚ

ਸੰਗਰੂਰ ਪੁਲੀਸ ਵਲੋਂ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਐੱਸਐੱਸਪੀ ਸਰਤਾਜ ਸਿੰਘ ਚਾਹਲ ਦੀ ਅਗਵਾਈ ਹੇਠ ਸ਼ਹਿਰ ਵਿੱਚ ਫਲੈਗ ਮਾਰਚ ਕੀਤਾ ਗਿਆ। ਜ਼ਿਲ੍ਹਾ ਪੁਲੀਸ ਦੇ ਅਧਿਕਾਰੀ ਅਤੇ ਮੁਲਾਜ਼ਮ ਸਥਾਨਕ ਭਗਵਾਨ ਮਹਾਂਵੀਰ ਚੌਕ ਵਿਚ ਇਕੱਠੇ ਹੋਏ ਜਿਥੋਂ ਐੱਸਐੱਸਪੀ ਸਰਤਾਜ ਸਿੰਘ ਚਾਹਲ ਦੀ ਅਗਵਾਈ ਹੇਠ ਫਲੈਗ ਮਾਰਚ ਸ਼ੁਰੂ ਹੋਇਆ ਜੋ ਕਿ ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ ’ਚੋਂ ਹੁੰਦਾ ਹੋਇਆ ਪਟਿਆਲਾ ਗੇਟ ਸਥਿਤ ਕਾਲੀ ਮਾਤਾ ਮੰਦਿਰ ਨੇੜੇ ਪੁੱਜ ਕੇ ਸਮਾਪਤ ਹੋਇਆ।

Advertisement
Advertisement
Advertisement