ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਜ਼ਾਦੀ ਦਿਵਸ ਦੇ ਜਸ਼ਨਾਂ ਦੀ ‘ਫੁੱਲ ਡਰੈੱਸ ਰਿਹਰਸਲ’

10:19 AM Aug 14, 2023 IST
featuredImage featuredImage
ਡੀਸੀ ਅਮਿਤ ਤਲਵਾੜ ਫੁੱਲ ਡਰੈੱਸ ਸਮਾਗਮ ਮੌਕੇ ਸਲਾਮੀ ਲੈਂਦੇ ਹੋਏ।

ਟ੍ਰਿਬਿਊਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 13 ਅਗਸਤ
ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਪ੍ਰੋਗਰਾਮ ਦੀ ਫੁੱਲ ਡਰੈਸ ਰਿਹਰਸਲ ਅੱਜ ਗੁਰੂ ਨਾਨਕ ਸਟੇਡੀਅਮ ਵਿਖੇ ਕੀਤੀ ਗਈ, ਜਿਸਦਾ ਜਾਇਜ਼ਾ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਅਤੇ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਲਿਆ। ਇਸ ਮੌਕੇ ਵੱਖ-ਵੱਖ ਪੰਜਾਬ ਪੁਲੀਸ, ਪੰਜਾਬ ਪੁਲੀਸ ਦੀ ਮਹਿਲਾ ਪਲਟੂਨ, ਪੰਜਾਬ ਹੋਮ ਗਾਰਡ, ਐਨ ਸੀ ਸੀ ਦੇ ਬੱਚਿਆਂ, ਪੁਲੀਸ ਬੈਂਡ ਦੇ ਨਾਲ-ਨਾਲ ਸਕੂਲ ਬੈਂਡ ਦੀਆਂ ਟੀਮਾਂ ਨੇ ਪਰੇਡ ਵਿੱਚ ਹਿੱਸਾ ਲਿਆ।
ਇਸ ਮੌਕੇ ਤਿਰੰਗਾ ਲਹਿਰਾਉਣ ਦੀ ਰਸਮ ਡਿਪਟੀ ਕਮਿਸ਼ਨਰ ਨੇ ਅਦਾ ਕੀਤੀ ਅਤੇ ਪਰੇਡ ਤੋਂ ਸਲਾਮੀ ਲਈ। ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਹਰਪ੍ਰੀਤ ਸਿੰਘ ਵੀ ਉਨਾਂ ਨਾਲ ਪਰੇਡ ਦੇ ਮੁਆਇਨੇ ਮੌਕੇ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਜ਼ਾਦੀ ਦਿਵਸ ਵਾਲੇ ਦਿਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਮੁੱਖ ਮਹਿਮਾਨ ਵਜੋਂ ਪੁੱਜ ਰਹੇ ਹਨ ਅਤੇ ਉਹ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਤੇ ਵਿਕਾਸ ਪਰਮਜੀਤ ਕੌਰ, ਐਸ.ਡੀ.ਐਮ. ਮਨਕੰਵਲ ਸਿੰਘ ਚਾਹਲ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੁਸ਼ੀਲ ਤੁੱਲੀ, ਜ਼ਿਲ੍ਹਾ ਮਾਲ ਅਫ਼ਸਰ ਰਾਮ ਕ੍ਰਿਸ਼ਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Advertisement

Advertisement