ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੁਤੰਤਰਤਾ ਦਿਵਸ ਸਮਾਗਮਾਂ ਸਬੰਧੀ ਫੁੱਲ ਡਰੈੱਸ ਰਿਹਰਸਲਾਂ

09:51 AM Aug 14, 2023 IST
ਬਠਿੰਡਾ ਵਿੱਚ ਆਜ਼ਾਦੀ ਦਿਵਸ ਨੂੰ ਸਮਰਪਿਤ ਫੁੱਲ ਰਿਹਰਸਲ ਕਰਦੇ ਹੋਏ ਪੰਜਾਬ ਪੁਲੀਸ ਦੇ ਜਵਾਨl-ਫੋਟੋ: ਪਵਨ ਸ਼ਰਮਾ

ਪੱਤਰ ਪ੍ਰੇਰਕ
ਬਠਿੰਡਾ, 13 ਅਗਸਤ
ਇੱਥੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿੱਚ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ, ਡਾ. ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਤੇ ਰਾਸ਼ਟਰੀ ਝੰਡਾ ਲਹਿਰਾਉਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਪਰੇਡ ਤੋਂ ਸਲਾਮੀ ਵੀ ਲਈ। ਇਸ ਮੌਕੇ ਉਨ੍ਹਾਂ ਨਾਲ ਐੱਸਐੱਸਪੀ ਗੁਲਨੀਤ ਸਿੰਘ ਖੁਰਾਣਾ ਅਤੇ ਪ੍ਰੇਡ ਕਮਾਂਡਰ ਵਨੀਤ ਅਹਿਲਾਵਤ ਹਾਜ਼ਰ ਸਨ। ਮਗਰੋਂ ਡੀਸੀ ਵੱਲੋਂ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸਫ਼ਲਤਾਪੂਰਵਕ ਢੰਗ ਨਾਲ ਨੇਪੜੇ ਚੜ੍ਹਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਵੀ ਕੀਤੀ ਗਈ ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਲਵਜੀਤ ਕਲਸੀ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ, ਐੱਸਡੀਐੱਮ ਇਨਾਯਤ, ਸਹਾਇਕ ਕਮਿਸ਼ਨਰ (ਜਨਰਲ) ਪੰਕਜ ਕੁਮਾਰ ਹਾਜ਼ਰ ਸਨ।
ਸਿਰਸਾ (ਨਿੱਜੀ ਪੱਤਰ ਪ੍ਰੇਰਕ ): ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਮੌਕੇ ਹੋਣ ਵਾਲੇ ਪ੍ਰੋਗਰਾਮ ਦੀ ਫੁੱਲ ਡਰੈੱਸ ਰਿਹਰਸਲ ਹੋਈ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਡਾ. ਵਿਵੇਕ ਭਰਤਾ ਨੇ ਤਿਰੰਗਾ ਝੰਡਾ ਲਹਿਰਾਇਆ ਤੇ ਮਾਰਚ ਪਾਸਟ ਦੀ ਸਲਾਮੀ ਲਈ। ਪਹਿਲਾਂ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਜ਼ਿਲ੍ਹਾ ਪੁਲੀਸ ਮੁਖੀ ਉਦੈ ਸਿੰਘ ਮੀਣਾ ਨੇ ਸ਼ਹੀਦੀ ਸਮਾਰਕ ਤੇ ਸੁਤੰਤਰਤਾ ਸੈਨਾਨੀ ਸਮਾਰਕ ’ਤੇ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸਿਟੀ ਮੈਜਿਸਟਰੇਟ ਅਜੈ ਸਿੰਘ, ਡੀਐੱਸਪੀ ਗੁਰਦਿਆਲ ਸਿੰਘ, ਜ਼ਿਲ੍ਹਾ ਸਿੱਖਿਆ ਅਧਿਕਾਰੀ ਆਤਮ ਪ੍ਰਕਾਸ਼ ਮੌਜੂਦ ਸਨ।
ਇਸ ਮੌਕੇ ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਗੀਤ ਅਤੇ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ। ਜ਼ਿਕਰਯੋਗ ਹੈ ਕਿ ਸੁਤਰੰਤਰਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੌਰਾਨ ਸਿਰਸਾ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਸੁਨੀਤਾ ਦੁੱਗਲ ਮੁੱਖ ਮਹਿਮਾਨ ਵਜੋਂ ਸ਼ਿਕਰਤ ਕਰਨਗੇ।

Advertisement

Advertisement