ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਆਗੂਆਂ ਵੱਲੋਂ ਬਿੱਟੂ ਦੇ ਹੱਕ ਵਿੱਚ ਭਰਵੀਂ ਮੀਟਿੰਗ

08:08 AM Apr 17, 2024 IST
ਭਾਜਪਾ ਆਗੂਆਂ ਦਾ ਸਨਮਾਨ ਕਰਦੇ ਹੋਏ ਗੁਰਦੇਵ ਸ਼ਰਮਾ ਅਤੇ ਹੋਰ। -ਫੋਟੋ: ਇੰਦਰਜੀਤ ਵਰਮਾ

ਗੁਰਿੰਦਰ ਸਿੰਘ
ਲੁਧਿਆਣਾ, 16 ਅਪਰੈਲ
ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਹੱਕ ਵਿੱਚ ਭਾਜਪਾ ਦੇ ਸੂਬਾ ਖਜ਼ਾਨਚੀ ਗੁਰਦੇਵ ਸ਼ਰਮਾ ਦੇ ਦਫ਼ਤਰ ਵਿੱਚ ਹੋਈ ਇੱਕ ਭਰਵੀਂ ਮੀਟਿੰਗ ਵਿੱਚ ਰਵਨੀਤ ਬਿੱਟੂ ਅਤੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਵੱਖ-ਵੱਖ ਸੈੱਲਾਂ ਅਤੇ ਵਿੰਗਾਂ ਦੇ ਆਗੂਆਂ ਤੋਂ ਇਲਾਵਾ ਸਾਬਕਾ ਕੌਂਸਲਰਾਂ ਆਤੇ ਸੀਨੀਅਰ ਆਗੂਆਂ ਨੇ ਰਵਨੀਤ ਬਿੱਟੂ ਦੇ ਹੱਕ ਵਿੱਚ ਜ਼ੋਰਦਾਰ ਮੁਹਿੰਮ ਚਲਾਉਣ ਦਾ ਭਰੋਸਾ ਦਿੱਤਾ। ਗੁਰਦੇਵ ਸ਼ਰਮਾ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਭਾਜਪਾ ਦੀ ਹੈਟ੍ਰਿਕ ਯਕੀਨੀ ਹੋਵੇਗੀ ਕਿਉਂਕਿ ਦੇਸ਼ ਦੀ ਜਨਤਾ ਮੁੜ ਭਾਜਪਾ ਨੂੰ ਸੱਤਾ ਸੌਂਪਣ ਲਈ ਤਿਆਰ ਹੈ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਭਾਜਪਾ ‘ਅਬ ਕੀ ਬਾਰ 400 ਪਾਰ’ ਦਾ ਟੀਚਾ ਹਾਸਲ ਕਰੇਗੀ।
ਇਸ ਮੌਕੇ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਹੇਠ ਦੇਸ਼ ਅੱਗੇ ਵੱਧ ਰਿਹਾ ਹੈ ਅਤੇ ਪਾਰਟੀ ਵੱਲੋਂ ਜਾਰੀ ਕੀਤਾ ਗਿਆ ਸੰਕਲਪ ਪੱਤਰ ਦੇਸ਼ ਦੀ ਤਰੱਕੀ ਅਤੇ ਵਿਕਾਸ ਲਈ ਅਹਿਮ ਭੂਮਿਕਾ ਅਦਾ ਕਰੇਗਾ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਅਸ਼ਵਨੀ ਟੰਡਨ, ਸਾਬਕਾ ਕੌਂਸਲਰ ਗੁਰਦੀਪ ਸਿੰਘ ਨੀਟੂ, ਸੀਨੀਅਰ ਆਗੂ ਸਤੀਸ਼ ਮਲਹੋਤਰਾ, ਬੁਲਾਰੇ ਨੀਰਜ ਵਰਮਾ, ਮੰਡਲਾਂ ਦੇ ਪ੍ਰਧਾਨ ਰਾਜੀਵ ਸ਼ਰਮਾ, ਕੇਵਲ ਡੋਗਰਾ, ਅਮਿਤ ਮਿੱਤਲ, ਹਿਮਾਂਸ਼ੂ ਕਾਲੜਾ, ਯੁਵਾ ਮੋਰਚਾ ਪ੍ਰਧਾਨ ਰਵੀ ਬੱਤਰਾ, ਨਿਤਿਨ ਬੱਤਰਾ ਆਦਿ ਵੀ ਹਾਜ਼ਰ ਸਨ ਜਿਨ੍ਹਾਂ ਨੇ ਪਾਰਟੀ ਆਗੂਆਂ ਨੂੰ ਭਰੋਸਾ ਦਿੱਤਾ ਕਿ ਹਲਕੇ ਦੇ ਲੋਕ ਭਾਰੀ ਗਿਣਤੀ ਵਿੱਚ ਬਿੱਟੂ ਨੂੰ ਸਮਰਥਨ ਦੇਣਗੇ।

Advertisement

Advertisement
Advertisement