ਬਠਿੰਡਾ ਜ਼ਿਲ੍ਹੇ ’ਚ ਪ੍ਰਾਜੈਕਟਾਂ ਲਈ ਫੰਡ ਜਾਰੀ: ਡੀਸੀ
10:05 AM Nov 09, 2024 IST
ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 8 ਨਵੰਬਰ
ਡੀਸੀ ਸ਼ੌਕਤ ਅਹਿਮਦ ਪਰੇ ਨੇ ਡਿਸਟ੍ਰਿਕਟ ਮਿਨਰਲ ਫਾਊਂਡੇਸ਼ਨ ਕਮੇਟੀ ਦੌਰਾਨ ਕਮੇਟੀ ਮੈਂਬਰਾਂ ਕੋਲ ਖੁਲਾਸਾ ਕੀਤਾ ਹੈ ਕਿ ਬਠਿੰਡਾ ਜ਼ਿਲ੍ਹੇ ਅੰਦਰ ਵੱਖ-ਵੱਖ ਪ੍ਰਾਜੈਕਟਾਂ ਲਈ ਲਗਪਗ 257.63 ਲੱਖ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ। ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇੰਡਸਟਰੀ ਦੀ ਮੰਗ ਨੂੰ ਮੁੱਖ ਰੱਖਦਿਆਂ ਇੰਡਸਟਰੀਅਲ ਗ੍ਰੋਥ ਸੈਂਟਰ ਤੋਂ ਸਾਈਂ ਨਗਰ ਬਠਿੰਡਾ ਤੱਕ ਜਾਂਦੀ ਸੜਕ ਨੂੰ ਪੱਕਾ ਕਰਨ ਲਈ ਕਰੀਬ 70.16 ਲੱਖ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਪੱਕਾ ਹੋਣ ਨਾਲ ਇੰਡਸਟਰੀਅਲ ਗ੍ਰੋਥ ਸੈਂਟਰ ਦੇ ਲੋਕਾਂ ਦੀ ਕਾਫੀ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਅਹਿਮ ਥਾਵਾਂ ’ਤੇ 83.17 ਲੱਖ ਰੁਪਏ ਦੀ ਲਾਗਤ ਨਾਲ ਸੀਸੀਟੀਵੀ ਕੈਮਰੇ ਵੀ ਲਾਏ ਜਾਣਗੇ।
Advertisement
Advertisement