ਕੁਦਰਤੀ ਆਫ਼ਤ ਤੇ ਐਮਰਜੈਂਸੀ ਹਾਲਤ ਲਈ ਸਕੂਲਾਂ ਨੂੰ 4 ਕਰੋੜ ਰੁਪਏ ਤੋਂ ਵੱਧ ਦੇ ਫੰਡ ਜਾਰੀ
06:44 AM Feb 05, 2025 IST
Advertisement
ਚੰਡੀਗੜ੍ਹ:
Advertisement
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੂੰ ਐਮਰਜੈਂਸੀ ਜਾਂ ਕੁਦਰਤੀ ਆਫ਼ਤਾਂ ਨਾਲ ਸਬੰਧਤ ਘਟਨਾਵਾਂ ਦੌਰਾਨ ਪ੍ਰਤੀਕਿਰਿਆ ਕਰਨ ਦੇ ਢੰਗ-ਤਰੀਕਿਆਂ ਬਾਰੇ ਜਾਗਰੂਕ ਕਰਨ ਅਤੇ ਬਿਜਲੀ ਦੇ ਕਰੰਟ ਜਾਂ ਅੱਗ ਲੱਗਣ ਵਰਗੀ ਕਿਸੇ ਵੀ ਐਮਰਜੈਂਸੀ ਹਾਲਤ ਤੋਂ ਬਚਣ ਸਬੰਧੀ ਪ੍ਰਬੰਧ ਕਰਨ ਲਈ 4 ਕਰੋੜ ਰੁਪਏ ਤੋਂ ਵੱਧ ਦੇ ਫੰਡ ਜਾਰੀ ਕੀਤੇ ਗਏ ਹਨ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਮਾਹਿਰਾਂ ਨੂੰ ਬੁਲਾ ਕੇ ਸਕੂਲਾਂ ਵਿੱਚ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕਰਵਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਕੂਲ ਮੁਖੀ ਇਹ ਯਕੀਨੀ ਬਣਾਉਣਗੇ ਕਿ ਇਸ ਸਬੰਧੀ ਖਰਚੇ ਪਬਲਿਕ ਫਾਈਨੈਂਸ਼ੀਅਲ ਮੈਨੇਜਮੈਂਟ ਸਿਸਟਮ (ਪੀਐੱਫਐੱਮਐੱਸ) ਪੋਰਟਲ ਦੇ ਈਏਟੀ ਮਾਡਿਊਲ ਰਾਹੀਂ ਕੀਤੇ ਜਾਣ ਅਤੇ ਫੰਡਾਂ ਦੀ ਆਨਲਾਈਨ ਨਿਗਰਾਨੀ ਲਈ ਇਸ ਸਬੰਧੀ ਪ੍ਰਬੰਧ ਪੋਰਟਲ ’ਤੇ ਸਮੇਂ ਸਿਰ ਅਪਡੇਟ ਕੀਤਾ ਜਾਣਾ ਚਾਹੀਦਾ ਹੈ। -ਟਨਸ
Advertisement
Advertisement