For the best experience, open
https://m.punjabitribuneonline.com
on your mobile browser.
Advertisement

ਪੱਤਰਕਾਰ ਅਵਿਨਾਸ਼ ਕੰਬੋਜ ਦਾ ਅੰਤਿਮ ਸੰਸਕਾਰ

06:49 AM Jun 07, 2024 IST
ਪੱਤਰਕਾਰ ਅਵਿਨਾਸ਼ ਕੰਬੋਜ ਦਾ ਅੰਤਿਮ ਸੰਸਕਾਰ
ਰਾਜਿੰਦਰਾ ਹਸਪਤਾਲ ਦੇ ਬਾਹਰ ਪੱਤਰਕਾਰ ਭਾਈਚਾਰੇ ਕੋਲ ਦੁੱਖ ਵੰਡਾ ਰਹੀਆਂ ਸ਼ਖ਼ਸੀਅਤਾਂ।
Advertisement

ਪੱਤਰ ਪ੍ਰੇਰਕ
ਪਟਿਆਲਾ, 6 ਜੂਨ
ਜ਼ਿਲ੍ਹਾ ਪਟਿਆਲਾ ਦੇ ਏਐੱਨਆਈ ਦੇ ਪੱਤਰਕਾਰ ਅਵਿਨਾਸ਼ ਕੰਬੋਜ ਦੀ ਬੀਤੇ ਦਿਨ ਮੌਤ ਹੋ ਗਈ ਸੀ ਜਿਨ੍ਹਾਂ ਦਾ ਅੱਜ ਸ਼ਾਮ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਪੰਜਾਬ ਸਰਕਾਰ ਵੱਲੋਂ ਡੀਸੀ ਸ਼ੌਕਤ ਅਹਿਮਦ ਪਰੇ ਦੀ ਡਿਊਟੀ ਲਗਾਉਣ ਤੋਂ ਬਾਅਦ ਦੇਰ ਰਾਤ 11 ਵਜੇ ਤੋਂ ਹੀ ਡੀਸੀ ਤੇ ਪੱਤਰਕਾਰ ਭਾਈਚਾਰੇ ਦਾ ਤਾਲਮੇਲ ਬਣਿਆ ਹੋਇਆ ਸੀ, ਜਿਸ ਤਹਿਤ ਮੁੱਖ ਮੰਤਰੀ ਦੇ ਮੀਡੀਆ ਡਾਇਰੈਕਟਰ ਬਲਤੇਜ ਪੰਨੂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਗੱਲਬਾਤ ਤਹਿਤ ਮ੍ਰਿਤਕ ਪੱਤਰਕਾਰ ਦੇ ਪਰਿਵਾਰ ਨੂੰ 18 ਲੱਖ ਰੁਪਏ ਦੀ ਮਾਲੀ ਮਦਦ ਦੇਣ ਦਾ ਐਲਾਨ ਕੀਤਾ ਹੈ ਨਾਲ ਹੀ ਪੱਤਰਕਾਰ ਦੀ ਪਤਨੀ ਨੂੰ ਤਰਸ ਦੇ ਅਧਾਰ ਤੇ ਸਰਕਾਰੀ ਨੌਕਰੀ ਦੇਣ ਬਾਰੇ ਵੀ ਫ਼ੈਸਲਾ ਕੀਤਾ ਹੈ। ਇਸ ਮਾਮਲੇ ਵਿੱਚ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਵੀ ਕਾਫ਼ੀ ਸਾਰਥਕ ਰੋਲ ਨਿਭਾਇਆ। ਹਸਪਤਾਲ ਵਿੱਚ ਪੰਜਾਬ ਸਰਕਾਰ ਦੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਡਾ. ਬਲਬੀਰ ਸਿੰਘ, ਵਿਧਾਇਕ ਅਜੀਤਪਾਲ ਸਿੰਘ ਕੋਹਲੀ ਤੇ ਹਰਮੀਤ ਪਠਾਣਮਾਜਰਾ ਆਦਿ ਵੀ ਪੁੱਜੇ। ਅੰਤਿਮ ਸੰਸਕਾਰ ਮੌਕੇ ਸਮਾਜ ਸੇਵੀ, ਰਾਜਨੀਤਕ ਆਗੂ ਤੇ ਪੱਤਰਕਾਰ ਭਾਈਚਾਰੇ ਦੇ ਸਨੇਹੀ, ਕਾਂਗਰਸੀ ਪ੍ਰਧਾਨ ਨਰੇਸ਼ ਦੁੱਗਲ, ‘ਆਪ’ ਵੱਲੋਂ ਕੁੰਦਨ ਗੋਗੀਆ, ਅਕਾਲੀ ਦਲ ਵੱਲੋਂ ਪ੍ਰਧਾਨ ਅਮਰਿੰਦਰ ਸਿੰਘ ਬਜਾਜ, ਭਾਜਪਾ ਵੱਲੋਂ ਡਾ. ਸੁਮੇਰ ਸਿੜਾ, ਏਪੀਆਰਓ ਹਰਦੀਪ ਸਿੰਘ ਗਹੀਰ ਤੋਂ ਇਲਾਵਾ ਪੱਤਰਕਾਰ ਭਾਈਚਾਰਾ ਮੌਜੂਦ ਸੀ।

Advertisement

Advertisement
Author Image

joginder kumar

View all posts

Advertisement
Advertisement
×