For the best experience, open
https://m.punjabitribuneonline.com
on your mobile browser.
Advertisement

ਕੈਨੇਡਾ ਵਿੱਚ ਕਤਲ ਹੋਏ ਨੌਜਵਾਨ ਦਾ ਸਸਕਾਰ

06:54 AM May 07, 2024 IST
ਕੈਨੇਡਾ ਵਿੱਚ ਕਤਲ ਹੋਏ ਨੌਜਵਾਨ ਦਾ ਸਸਕਾਰ
Advertisement

ਪੱਤਰ ਪ੍ਰੇਰਕ
ਅਮਰਗੜ੍ਹ, 6 ਮਈ
ਪਿੰਡ ਤੋਲੇਵਾਲ ਦੇ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਲਾਸ਼ ਕਰੀਬ ਦੋ ਹਫਤੇ ਮਗਰੋਂ ਅੱਜ ਪਿੰਡ ਪਹੁੰਚ ਗਈ। ਪੁੱਤਰ ਦੀ ਲਾਸ਼ ਵੇਖ ਕੇ ਮਾਤਾ ਬੀਰਪਾਲ ਕੌਰ ਤੇ ਪਿਤਾ ਗੁਰਪ੍ਰੀਤ ਸਿੰਘ ਦਾ ਬੁਰਾ ਹਾਲ ਸੀ। ਜ਼ਿਕਰਯੋਗ ਹੈ ਕਿ ਕੁਲਵਿੰਦਰ ਸਿੰਘ ਸੋਹੀ 2018 ਵਿੱਚ ਕੈਨੇਡਾ ਗਿਆ ਸੀ। ਉਸ ਦਾ ਪਿਛਲੇ ਦਿਨੀਂ ਕੈਨੇਡਾ ਦੇ ਸਰੀ ਸ਼ਹਿਰ ਵਿੱਚ ਕਤਲ ਹੋ ਗਿਆ ਸੀ। ਅੱਜ ਸਸਕਾਰ ਮੌਕੇ ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੀ ਪਤਨੀ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਮੰਡੇਰ, ਦਸਮੇਸ਼ ਮਕੈਨੀਕਲ ਵਰਕਸ ਦੇ ਐੱਮਡੀ ਸਵਰਨਜੀਤ ਸਿੰਘ, ਸੀਨੀਅਰ ਆਗੂ ਸਰਬਜੀਤ ਸਿੰਘ ਗੋਗੀ, ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਬਾਵਾ, ਅਕਾਲੀ ਦਲ ਦੇ ਬਲਾਕ ਪ੍ਰਧਾਨ ਦਿਲਬਾਗ ਸਿੰਘ ਖੇੜੀਸੋਢੀਆਂ, ਸੀਨੀਅਰ ਆਗੂ ਕੁਲਦੀਪ ਸਿੰਘ ਪੇਟੂ, ਸੀਨੀਅਰ ਆਗੂ ਸੁੱਖਾ ਤੋਲੇਵਾਲ, ਸਾਬਕਾ ਚੇਅਰਮੈਨ ਹਰਬੰਸ ਸਿੰਘ ਚੌਂਦਾ, ਸਾਬਕਾ ਚੇਅਰਮੈਨ ਪਲਵਿੰਦਰ ਸਿੰਘ ਝੂੰਦਾਂ ਸ਼ਾਮਲ ਹੋਏ।

Advertisement

Advertisement
Author Image

joginder kumar

View all posts

Advertisement
Advertisement
×