ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਫਰਨੀਚਰ ਮਾਰਕੀਟ: ਜਵਾਬ ਨਾ ਦੇਣ ਵਾਲੇ ਦੁਕਾਨਦਾਰਾਂ ’ਤੇ ਤਲਵਾਰ ਲਟਕੀ

06:50 AM Jun 30, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 29 ਜੂਨ
ਚੰਡੀਗੜ੍ਹ ਦੇ ਸੈਕਟਰ 53-54 ਵਿੱਚ ਸਥਿਤ ਫਰਨੀਚਰ ਮਾਰਕੀਟ ਨੂੰ ਢਾਹੁਣ ਦਾ ਮਾਮਲਾ ਕੁਝ ਸਮੇਂ ਲਈ ਟਲ ਗਿਆ ਹੈ, ਪਰ ਹਾਲੇ ਸਾਰੇ ਦੁਕਾਨਦਾਰਾਂ ਦੀਆਂ ਮੁਸ਼ਕਲਾਂ ਖ਼ਤਮ ਨਹੀਂ ਹੋਈਆਂ ਹਨ। ਯੂਟੀ ਪ੍ਰਸ਼ਾਸਨ ਜਵਾਬ ਨਾ ਦੇਣ ਵਾਲੇ ਦੁਕਾਨਦਾਰਾਂ ਖ਼ਿਲਾਫ਼ ਕਿਸੇ ਵੀ ਸਮੇਂ ਕਾਰਵਾਈ ਕਰ ਸਕਦਾ ਹੈ।
ਜਾਣਕਾਰੀ ਅਨੁਸਾਰ ਭੂਮੀ ਗ੍ਰਹਿ ਅਧਿਕਾਰੀ (ਐਲਏਓ) ਨੇ ਫਰਨੀਚਰ ਮਾਰਕੀਟ ਦੇ ਕਬਜ਼ਾਧਾਰਕਾਂ ਨੂੰ 28 ਜੂਨ ਤੱਕ ਖਾਲੀ ਕਰਨ ਲਈ ਨੋਟਿਸ ਜਾਰੀ ਕੀਤੇ ਸਨ। ਨੋਟਿਸ ਵਿੱਚ ਕਿਹਾ ਗਿਆ ਸੀ ਕਿ ਮਾਰਕੀਟ ਖਾਲੀ ਨਾ ਕਰਨ ’ਤੇ 28 ਜੂਨ ਨੂੰ ਢਾਹ ਦਿੱਤੀ ਜਾਵੇਗੀ। ਇਨ੍ਹਾਂ ਨੋਟਿਸਾਂ ਸਬੰਧੀ ਫਰਨੀਚਰ ਮਾਰਕੀਟ ਐਸੋਸੀਏਸ਼ਨ ਦੇ ਵਫ਼ਦ ਨੇ 25 ਜੂਨ ਨੂੰ ਡਿਪਟੀ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ ਨਾਲ ਮੁਲਾਕਾਤ ਕੀਤੀ। ਡੀਸੀ ਨੇ ਵਫ਼ਦ ਦੀਆਂ ਗੱਲਾਂ ਸੁਣਨ ਤੋਂ ਬਾਅਦ ਉਨ੍ਹਾਂ ਨੂੰ ਨੋਟਿਸ ’ਤੇ ਆਪਣਾ ਜਵਾਬ ਦਾਇਰ ਕਰਨ ਲਈ ਦੋ ਦਿਨ ਦਾ ਸਮਾਂ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਪ੍ਰਸ਼ਾਸਨ ਵੱਲੋਂ ਉਸ ਜਵਾਬ ’ਤੇ ਵਿਚਾਰ-ਚਰਚਾ ਕੀਤੀ ਜਾਵੇਗੀ ਜਦੋਂਕਿ ਜਵਾਬ ਨਾ ਦੇਣ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਤੋਂ ਬਾਅਦ ਫਰਨੀਚਰ ਮਾਰਕੀਟ ਦੇ ਵੱਡੀ ਗਿਣਤੀ ਦੁਕਾਨਦਾਰਾਂ ਨੇ ਆਪਣੇ ਜਵਾਬ ਦਾਖ਼ਲ ਕਰ ਦਿੱਤੇ ਹਨ, ਪਰ ਹਾਲੇ ਵੀ ਕੁਝ ਦੁਕਾਨਦਾਰਾਂ ਨੇ ਆਪਣੇ ਜਵਾਬ ਦਾਖ਼ਲ ਨਹੀਂ ਕੀਤੇ। ਡਿਪਟੀ ਕਮਿਸ਼ਨਰ ਨੇ ਸਪਸ਼ਟ ਕੀਤਾ ਕਿ ਫਰਨੀਚਰ ਮਾਰਕੀਟ ਸਰਕਾਰੀ ਜ਼ਮੀਨ ’ਤੇ ਸਥਿਤ ਹੈ, ਜਿਸ ਨੂੰ ਪ੍ਰਸ਼ਾਸਨ ਖਾਲੀ ਕਰਵਾ ਸਕਦਾ ਹੈ। ਜਾਣਕਾਰੀ ਅਨੁਸਾਰ ਜਿਨ੍ਹਾਂ ਦੁਕਾਨਦਾਰਾਂ ਨੇ ਹਾਲੇ ਤੱਕ ਆਪਣੇ ਜਵਾਬ ਦਾਇਰ ਨਹੀਂ ਕੀਤੇ ਹਨ, ਉਨ੍ਹਾਂ ਵਿਰੁੱਧ ਕਿਸੇ ਵੀ ਸਮੇਂ ਕਾਰਵਾਈ ਹੋ ਸਕਦੀ ਹੈ।

Advertisement

Advertisement
Advertisement