ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਤੇ ਹਰਿਆਣਾ ’ਚ ਤਪਦੀ ਗਰਮੀ ਦਾ ਕਹਿਰ ਜਾਰੀ

07:54 AM Jun 15, 2024 IST
ਅੰਮ੍ਰਿਤਸਰ ਦੇ ਜੱਲ੍ਹਿਆਂਵਾਲਾ ਬਾਗ਼ ਵਿੱਚ ਕੁਝ ਔਰਤਾਂ ਗਰਮੀ ਤੋਂ ਬਚਣ ਲਈ ਛਤਰੀ ਤਾਣ ਕੇ ਜਾਂਦੀਆਂ ਹੋਈਆਂ। -ਫੋਟੋ: ਸੁਨੀਲ ਕੁਮਾਰ

ਚੰਡੀਗੜ੍ਹ, 14 ਜੂਨ
ਪੰਜਾਬ ਅਤੇ ਹਰਿਆਣਾ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਪੰਜਾਬ ਦਾ ਅਬੋਹਰ ਅੱਜ ਸਭ ਤੋਂ ਵੱਧ ਗਰਮ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 47.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ, ਦੋਵਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਨੂੰ ਵੀ ਗਰਮੀ ਤੋਂ ਰਾਹਤ ਨਹੀਂ ਮਿਲੀ, ਜਿੱਥੇ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਰਿਹਾ। ਅਬੋਹਰ ਮਗਰੋਂ ਪੰਜਾਬ ਦੇ ਗੁਰਦਾਸਪੁਰ ਤੇ ਪਟਿਆਲਾ ਵੀ ਗਰਮ ਦੀ ਚਪੇਟ ਵਿੱਚ ਰਹੇ ਜਿੱਥੇ ਵੱਧ ਤੋਂ ਵੱਧ ਤਾਪਮਾਨ ਕ੍ਰਮਵਾਰ 45.5 ਅਤੇ 45.2 ਡਿਗਰੀ ਦਰਜ ਕੀਤਾ ਗਿਆ।
ਮੌਸਮ ਵਿਭਾਗ ਮੁਤਾਬਕ, ਅੰਮ੍ਰਿਤਸਰ ਤੇ ਲੁਧਿਆਣਾ ਵੀ ਕ੍ਰਮਵਾਰ 44.8 ਅਤੇ 44.2 ਡਿਗਰੀ ਸੈਲਸੀਅਸ ਨਾਲ ਤੇਜ਼ ਗਰਮੀ ਦੀ ਮਾਰ ਹੇਠ ਰਹੇ। ਗੁਆਂਢੀ ਸੂਬੇ ਹਰਿਆਣਾ ਨੂੰ ਵੀ ਗਰਮੀ ਤੋਂ ਰਾਹਤ ਨਹੀਂ ਮਿਲੀ। ਫਰੀਦਾਬਾਦ ਤੇ ਨੂਹ ਦੋਵਾਂ ਵਿੱਚ 45.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਰੋਹਤਕ ਤੇ ਸਿਰਸਾ ਵਿੱਚ ਕ੍ਰਮਵਾਰ 45 ਡਿਗਰੀ ਤਾਪਮਾਨ ਰਿਹਾ। ਹਿਸਾਰ ’ਚ 44.6 ਤੇ ਮਹਿੰਦਰਗੜ੍ਹ ਵਿੱਚ 44 ਡਿਗਰੀ ਤੋਂ ਇਲਾਵਾ ਗੁਰੂਗ੍ਰਾਮ, ਅੰਬਾਲਾ ਅਤੇ ਕਰਨਾਲ ਵਿੱਚ ਵੱਧ ਤੋਂ ਵੱਧ ਤਾਪਮਾਨ ਕ੍ਰਮਵਾਰ 44, 44.5 ਅਤੇ 44.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉਧਰ, ਰਾਜਸਥਾਨ ਦੇ ਕੁੱਝ ਹਿੱਸਿਆਂ ਵਿੱਚ ਹਲਕਾ ਮੀਂਹ ਪੈਣ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ ਇੱਕ ਤੋਂ ਦੋ ਡਿਗਰੀ ਤੱਕ ਕਮੀ ਆਈ ਹੈ। ਸੂਬੇ ਵਿੱਚ ਗੰਗਾਨਗਰ 45.2 ਡਿਗਰੀ ਸੈਲਸੀਅਸ ਨਾਲ ਸਭ ਤੋਂ ਵੱਧ ਗਰਮ ਰਿਹਾ। ਮੌਸਮ ਵਿਭਾਗ ਮੁਤਾਬਕ, ਸੰਗਰੀਆ (ਹਨੂਮਾਨਗੜ੍ਹ) ਵਿੱਚ 44.4 ਡਿਗਰੀ, ਪਿਲਾਨੀ ’ਚ 43.9, ਚੁਰੂ ਤੇ ਅਲਵਰ ’ਚ 43.8 ਡਿਗਰੀ ਅਤੇ ਧੌਲਪੁਰ ਵਿੱਚ 43.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। -ਪੀਟੀਆਈ

Advertisement

ਕੌਮੀ ਰਾਜਧਾਨੀ ਵਿੱਚ ਮੀਂਹ ਦੀ ਪੇਸ਼ੀਨਗੋਈ

ਨਵੀਂ ਦਿੱਲੀ: ਕੌਮੀ ਰਾਜਧਾਨੀ ਵਿੱਚ ਦੇਰ ਰਾਤ ਹਲਕਾ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਗਈ ਹੈ। ਸਫਦਰਜੰਗ ਵਿੱਚ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ ਔਸਤ ਚਾਰ ਡਿਗਰੀ ਵੱਧ ਹੈ। ਮੌਸਮ ਵਿਭਾਗ ਨੇ ਦੱਸਿਆ ਕਿ ਦਿੱਲੀ ਤੇ ਐੱਨਸੀਆਰ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਦੇਰ ਰਾਤ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਅਤੇ 30 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ ਗਰਜ ਨਾਲ ਬੂੰਦਾਬਾਂਦੀ ਹੋਣ ਦੀ ਸੰਭਾਵਨਾ ਹੈ। -ਪੀਟੀਆਈ

Advertisement
Advertisement
Advertisement