For the best experience, open
https://m.punjabitribuneonline.com
on your mobile browser.
Advertisement

ਮੌਨਸੂਨ ਦਾ ਕਹਿਰ: ਮਨੀਪੁਰ ’ਚ ਸਕੂਲ ਤੇ ਸਰਕਾਰੀ ਦਫ਼ਤਰ ਬੰਦ

02:17 PM Jul 03, 2024 IST
ਮੌਨਸੂਨ ਦਾ ਕਹਿਰ  ਮਨੀਪੁਰ ’ਚ ਸਕੂਲ ਤੇ ਸਰਕਾਰੀ ਦਫ਼ਤਰ ਬੰਦ
**EDS: SCREENSHOT VIA PTI VIDEO** Junagadh: An area submerged due to floods following incessant rains, in Junagadh district of Gujarat, Wednesday, July 3, 2024. (PTI Photo)(PTI07_03_2024_000052B)
Advertisement

ਨਵੀਂ ਦਿੱਲੀ, 3 ਜੁਲਾਈ
ਦੇਸ਼ ਭਰ ਵਿਚ ਮੌਨਸੂਨ ਦਾ ਮੀਂਹ ਜਾਰੀ ਹੈ। ਦੇਸ਼ ਭਰ ਦੇ ਲਗਪਗ ਸਾਰੇ ਰਾਜਾਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਉੱਤਰ-ਪੂਰਬ ਵਿਚ ਭਾਰੀ ਮੀਂਹ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਨੀਪੁਰ ਅਤੇ ਅਸਾਮ ਵਿੱਚ ਹੜ੍ਹ ਆ ਗਿਆ ਹੈ। ਮਨੀਪੁਰ ਸਰਕਾਰ ਨੇ ਅੱਜ ਸੂਬੇ ਦੇ ਸਾਰੇ ਸਰਕਾਰੀ ਦਫਤਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ, ਜਦੋਂ ਕਿ ਸਕੂਲ 4 ਜੁਲਾਈ ਨੂੰ ਵੀ ਬੰਦ ਰਹਿਣਗੇ। ਦੂਜੇ ਪਾਸੇ ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰਾਖੰਡ, ਰਾਜਸਥਾਨ, ਗੁਜਰਾਤ, ਬਿਹਾਰ, ਪੱਛਮੀ ਬੰਗਾਲ, ਸਿੱਕਮ, ਅਰੁਣਾਚਲ ਪ੍ਰਦੇਸ਼, ਮਨੀਪੁਰ, ਮੇਘਾਲਿਆ, ਅਸਾਮ, ਨਾਗਾਲੈਂਡ, ਤ੍ਰਿਪੁਰਾ, ਮਿਜ਼ੋਰਮ ਵਿਚ ਬਹੁਤ ਭਾਰੀ ਮੀਂਹ ਦੀ ਪੇਸ਼ੀਨਗੋਈ ਕੀਤੀ ਹੈ। ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਛੱਤੀਸਗੜ੍ਹ, ਮਹਾਰਾਸ਼ਟਰ, ਗੋਆ, ਆਂਧਰਾ ਪ੍ਰਦੇਸ਼, ਕਰਨਾਟਕ, ਕੇਰਲ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

Advertisement

Advertisement
Author Image

sukhitribune

View all posts

Advertisement
Advertisement
×