ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਵਿੱਚ ਹੁੰਮਸ ਭਰੀ ਗਰਮੀ ਦਾ ਕਹਿਰ ਜਾਰੀ

08:18 AM Jul 02, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਜੁਲਾਈ
ਪੰਜਾਬ ਦੇ ਕੁਝ ਇਲਾਕਿਆਂ ਵਿੱਚ ਮੌਨਸੂਨ ਦੇ ਦਸਤਕ ਦੇਣ ਦੇ ਬਾਵਜੂਦ ਅੱਜ ਸਾਰਾ ਦਿਨ ਹੁੰਮਸ ਭਰੀ ਗਰਮੀ ਦਾ ਕਹਿਰ ਜਾਰੀ ਰਿਹਾ। ਸੂਬੇ ਵਿੱਚ ਅੱਜ ਅੰਮ੍ਰਿਤਸਰ, ਬਠਿੰਡਾ ਏਅਰਪੋਰਟ, ਲੁਧਿਆਣਾ ਅਤੇ ਪਠਾਨਕੋਟ ਦੇ ਕੁਝ ਇਲਾਕਿਆਂ ਵਿੱਚ ਕਿਣ-ਮਿਣ ਹੋਈ ਹੈ ਪਰ ਇਨ੍ਹਾਂ ਇਲਾਕਿਆਂ ਵਿੱਚ ਫਿਰ ਵੀ ਲੋਕਾਂ ਨੂੰ ਗਰਮੀ ਤੋਂ ਰਾਹਤ ਨਾ ਮਿਲ ਸਕੀ। ਪੰਜਾਬ ਵਿੱਚ ਅੱਜ ਤਾਪਮਾਨ ਮੁੜ ਤੋਂ 40 ਡਿਗਰੀ ਸੈਲਸੀਅਸ ਟੱਪ ਗਿਆ ਹੈ। ਅੱਜ ਬਠਿੰਡਾ ਏਅਰਪੋਰਟ ਦਾ ਇਲਾਕਾ ਸਭ ਤੋਂ ਗਰਮ ਰਿਹਾ ਜਿੱਥੇ ਵੱਧ ਤੋਂ ਵੱਧ ਤਾਪਮਾਨ 41.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਜੋ ਆਮ ਨਾਲੋਂ 2.9 ਡਿਗਰੀ ਸੈਲਸੀਅਸ ਵੱਧ ਹੈ। ਮੌਸਮ ਵਿਭਾਗ ਅਨੁਸਾਰ ਅੱਜ ਬਠਿੰਡਾ ਏਅਰਪੋਰਟ ਤੇ ਪਠਾਨਕੋਟ ਵਿੱਚ 4-4 ਐੱਮਐੱਮ ਮੀਂਹ ਪਿਆ ਹੈ। ਮੌਸਮ ਵਿਗਿਆਨੀਆਂ ਨੇ ਪੰਜਾਬ ਵਿੱਚ ਕੁਝ ਥਾਵਾਂ ’ਤੇ 2 ਤੇ 3 ਜੁਲਾਈ ਨੂੰ ਭਾਰੀ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ।

Advertisement

Advertisement
Advertisement