For the best experience, open
https://m.punjabitribuneonline.com
on your mobile browser.
Advertisement

ਅੰਮ੍ਰਿਤਸਰ, ਗੁਰਦਾਸਪੁਰ ਤੇ ਖਡੂਰ ਸਾਹਿਬ ਦੇ ਉਮੀਦਵਾਰਾਂ ਦਾ ਭਵਿੱਖ ਈਵੀਐੱਮਜ਼ ’ਚ ਬੰਦ

11:28 AM Jun 02, 2024 IST
ਅੰਮ੍ਰਿਤਸਰ  ਗੁਰਦਾਸਪੁਰ ਤੇ ਖਡੂਰ ਸਾਹਿਬ ਦੇ ਉਮੀਦਵਾਰਾਂ ਦਾ ਭਵਿੱਖ ਈਵੀਐੱਮਜ਼ ’ਚ ਬੰਦ
ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਦਿਨੇਸ਼ ਸਿੰਘ ਬੱਬੂ ਵੋਟ ਪਾਉਣ ਮਗਰੋਂ ਆਪਣੇ ਪਰਿਵਾਰ ਨਾਲ।
Advertisement

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 1 ਜੂਨ
ਮਾਝਾ ਦੇ ਤਿੰਨ ਲੋਕ ਸਭਾ ਹਲਕਿਆਂ ਅੰਮ੍ਰਿਤਸਰ, ਗੁਰਦਾਸਪੁਰ ਤੇ ਖਡੂਰ ਸਾਹਿਬ ਵਿੱਚ ਅੱਜ ਅਮਨ ਪੂਰਵਕ ਵੋਟਾਂ ਪੈ ਗਈਆਂ ਹਨ ਅਤੇ ਵੱਖ ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਦਾ ਭਵਿੱਖ ਈਵੀਐੱਮਜ਼ ਵਿੱਚ ਕੈਦ ਹੋ ਗਿਆ ਜਿਸ ਨੂੰ 4 ਜੂਨ ਨੂੰ ਨਤੀਜਿਆਂ ਦੇ ਰੂਪ ਵਿੱਚ ਜਾਰੀ ਕੀਤਾ ਜਾਵੇਗਾ। ਜਾਣਕਾਰੀ ਮੁਤਾਬਕ ਅੰਮ੍ਰਿਤਸਰ ਲੋਕ ਸਭਾ ਹਲਕੇ ਵਿੱਚ ਸਭ ਤੋਂ ਘੱਟ 50.33 ਫੀਸਦ ਮਤਦਾਨ ਹੋਇਆ ਹੈ , ਜਦੋਂ ਕਿ ਗੁਰਦਾਸਪੁਰ ਲੋਕ ਸਭਾ ਹਲਕੇ ਵਿੱਚ 58.56 ਫੀਸਦ ਅਤੇ ਖਡੂਰ ਸਾਹਿਬ ਲੋਕ ਸਭਾ ਹਲਕੇ ਵਿੱਚ 56.96 ਫੀਸਦ ਮਤਦਾਨ ਦਰਜ ਕੀਤਾ ਗਿਆ।
ਅੰਮ੍ਰਿਤਸਰ ਵਿੱਚ ਮੁੱਖ ਮੁਕਾਬਲੇ ਵਿੱਚ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ, ਆਮ ਆਦਮੀ ਪਾਰਟੀ ਦੇ ਕੁਲਦੀਪ ਸਿੰਘ ਧਾਲੀਵਾਲ, ਸ਼੍ਰੋਮਣੀ ਅਕਾਲੀ ਦਲ ਦੇ ਅਨਿਲ ਜੋਸ਼ੀ ਤੇ ਭਾਜਪਾ ਦੇ ਤਰਨਜੀਤ ਸਿੰਘ ਸੰਧੂ ਸ਼ਾਮਲ ਸਨ। ਗੁਰਦਾਸਪੁਰ ਲੋਕ ਸਭਾ ਹਲਕੇ ਵਿੱਚ ਕਾਂਗਰਸ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ, ਭਾਜਪਾ ਵੱਲੋਂ ਦਿਨੇਸ਼ ਸਿੰਘ ਬੱਬੂ, ਆਮ ਆਦਮੀ ਪਾਰਟੀ ਵੱਲੋਂ ਵਿਧਾਇਕ ਅਮਨ ਸ਼ੇਰ ਸਿੰਘ ਕਲਸੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਡਾ. ਦਲਜੀਤ ਸਿੰਘ ਚੀਮਾ ਮੁੱਖ ਮੁਕਾਬਲੇ ਵਿੱਚ ਸ਼ਾਮਲ ਹਨ। ਪਠਾਨਕੋਟ ਜ਼ਿਲ੍ਹੇ ਨਾਲ ਸਬੰਧਤ ਜਿੱਥੇ ਵਧੇਰੇ ਹਿੰਦੂ ਵੋਟ ਬੈਂਕ ਹੈ, ਦੇ ਵਿਧਾਨ ਸਭਾ ਹਲਕਿਆਂ ਪਠਾਨਕੋਟ, ਭੋਆ, ਸੁਜਾਨਪੁਰ ਵਿੱਚ ਵਧੇਰੇ ਮਤਦਾਨ ਦਰਜ ਕੀਤਾ ਗਿਆ ਜਦਕਿ ਬਾਕੀ ਹਲਕਿਆਂ ਵਿੱਚੋਂ ਬਟਾਲਾ ਵਿੱਚ ਘੱਟ ਮਤਦਾਨ ਹੋਇਆ। ਖਡੂਰ ਸਾਹਿਬ ਵਿਧਾਨ ਸਭਾ ਹਲਕੇ ਵਿੱਚ ਵੀ ਇਸ ਵਾਰ ਮਤਦਾਨ ਫੀਸਦ ਘੱਟ ਦਿਖਾਈ ਦਿੱਤਾ ਹੈ। ਇਸ ਲੋਕ ਸਭਾ ਹਲਕੇ ਵਿੱਚ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਜੋ ਕਿ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ, ਬਾਕੀ ਸਿਆਸੀ ਧਿਰਾਂ ਦੇ ਉਮੀਦਵਾਰਾਂ ਲਈ ਚੁਣੌਤੀ ਬਣਿਆ ਰਿਹਾ। ਇਸ ਹਲਕੇ ਵਿੱਚ ਮੁੱਖ ਮੁਕਾਬਲੇ ਵਿੱਚ ਕਾਂਗਰਸ ਦੇ ਕੁਲਬੀਰ ਸਿੰਘ ਜ਼ੀਰਾ, ਸ਼੍ਰੋਮਣੀ ਅਕਾਲੀ ਦਲ ਦੇ ਵਿਰਸਾ ਸਿੰਘ ਵਲਟੋਹਾ, ਆਮ ਆਦਮੀ ਪਾਰਟੀ ਦੇ ਲਾਲਜੀਤ ਸਿੰਘ ਭੁੱਲਰ ਅਤੇ ਭਾਜਪਾ ਦੇ ਮਨਜੀਤ ਸਿੰਘ ਮੰਨਾ ਮੀਆਂ ਵਿੰਡ ਸਮੇਤ ਆਜ਼ਾਦ ਉਮੀਦਵਾਰ ਵਜੋਂ ਅੰਮ੍ਰਿਤ ਪਾਲ ਸਿੰਘ ਸ਼ਾਮਲ ਹਨ।

Advertisement

Advertisement
Author Image

Advertisement
Advertisement
×