ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੀ-20: ਦਿੱਲੀ ਪੁਲੀਸ ਦੀ ਰਿਹਰਸਲ ਰਾਹਗੀਰਾਂ ਲਈ ਮੁਸੀਬਤ ਬਣੀ

07:17 AM Aug 24, 2023 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 23 ਅਗਸਤ
ਕੌਮੀ ਰਾਜਧਾਨੀ ਵਿੱਚ ਅਗਲੇ ਮਹੀਨੇ ਹੋਣ ਵਾਲੇ ਜੀ-20 ਸੰਮੇਲਨ ਤੋਂ ਪਹਿਲਾਂ ਦਿੱਲੀ ਪੁਲੀਸ ਨੇ ਅੱਜ ਵੱਖ-ਵੱਖ ਪੁਆਇੰਟਾਂ ਤੋਂ ਪ੍ਰਗਤੀ ਮੈਦਾਨ ਤੱਕ ਰਿਹਰਸਲ ਕੀਤੀ। ਕਾਰਕੇਡ ਦੀ ਰਿਹਰਸਲ ਕਾਰਨ ਕੇਂਦਰੀ ਦਿੱਲੀ ਵਿਚ ਟਰੈਫਿਕ ਜਾਮ ਲੱਗ ਗਿਆ। ਦਿੱਲੀ ਟਰੈਫਿਕ ਪੁਲੀਸ ਨੇ ਕਿਹਾ ਕਿ ਕਾਰਕੇਡ ਰਿਹਰਸਲ ਲਈ ਵਿਸ਼ੇਸ਼ ਪ੍ਰਬੰਧਾਂ ਕਰ ਕੇ ਕੁਝ ਸੜਕਾਂ ’ਤੇ ਟਰੈਫਿਕ ਜਾਮ ਹੋਇਆ ਹੈ। ਉਪਰੋਂ ਮੀਂਹ ਪੈਣ ਨਾਲ ਆਮ ਲੋਕ ਖ਼ਾਸ ਕਰ ਕੇ ਦੋ ਪਹੀਆ ਵਾਹਨ ਚਾਲਕਾਂ ਲਈ ਰਿਹਰਸਲ ਮੁਸੀਬਤ ਬਣੀ। ਹਾਲਾਂਕਿ ਪੁਲੀਸ ਨੇ ਇਸ ਬਾਰੇ ਪਹਿਲਾਂ ਹੀ ਜਾਣਕਾਰੀ ਦੇ ਦਿੱਤੀ ਸੀ।
ਟਰੈਫਿਕ ਪੁਲੀਸ ਨੇ ਦੱਸਿਆ ਸੀ ਕਿ ਕਾਰਕੇਡ ਰਿਹਰਸਲ ’ਤੇ ਵਿਸ਼ੇਸ਼ ਟਰੈਫਿਕ ਪ੍ਰਬੰਧਾਂ ਦੇ ਕਾਰਨ, ਸਲੀਮਗੜ੍ਹ ਬਾਈਪਾਸ, ਮਹਾਤਮਾ ਗਾਂਧੀ ਮਾਰਗ, ਭੈਰੋਂ ਮਾਰਗ, ਮਥੁਰਾ ਰੋਡ, ਸੀ-ਹੈਕਸਾਗਨ, ਸਰਦਾਰ ਪਟੇਲ ਮਾਰਗ ਅਤੇ ਗੁੜਗਾਉਂ ਰੋਡ ’ਤੇ ਸਵੇਰੇ 11 ਵਜੇ ਤੱਕ ਟਰੈਫਿਕ ਜਾਮ ਹੋ ਸਕਦਾ ਹੈ। ਯਾਤਰੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਆਪਣੀ ਯਾਤਰਾ ਦੀ ਯੋਜਨਾ ਉਸੇ ਅਨੁਸਾਰ ਬਣਾਉਣ। ਦਿੱਲੀ ਟਰੈਫਿਕ ਪੁਲੀਸ ਨੇ 21 ਅਗਸਤ ਨੂੰ ਪਾਬੰਦੀਆਂ ਦੀ ਸਮੀਖਿਆ ਕਰਨ ਲਈ ਸ਼ਹਿਰ ਦੇ ਵੱਖ-ਵੱਖ ਹੋਟਲਾਂ ਦੇ ਨਾਲ, ਪ੍ਰਗਤੀ ਮੈਦਾਨ ਸੰਮੇਲਨ ਦੇ ਮੁੱਖ ਸਥਾਨ ਨੂੰ ਜੋੜਨ ਵਾਲੀਆਂ ਪ੍ਰਮੁੱਖ ਸੜਕਾਂ ’ਤੇ ਇੱਕ ਮੌਕ ਡਰਿੱਲ ਕੀਤੀ ਸੀ। ਵੱਖ-ਵੱਖ ਜੰਕਸ਼ਨਾਂ ’ਤੇ ਟਰੈਫਿਕ ਪੁਲੀਸ ਮੁਲਾਜ਼ਮਾਂ ਦੀਆਂ ਕਈ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ ਤੇ ਬੈਰੀਕੇਡ ਲਗਾਏ ਗਏ ਸਨ। ਦਿੱਲੀ ਪੁਲੀਸ ਨੇ ਸੰਮੇਲਨ ਦੇ ਮੱਦੇਨਜ਼ਰ ਕੁਝ ਮਹੀਨੇ ਪਹਿਲਾਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਸਨ। ਵੱਖ-ਵੱਖ ਥਾਵਾਂ ’ਤੇ ਤਾਇਨਾਤ ਕੀਤੇ ਜਾਣ ਵਾਲੇ ਕਰਮਚਾਰੀਆਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ।

Advertisement

Advertisement
Advertisement