ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੀ-20 ਸੰਮੇਲਨ: ਜਲੰਧਰ ’ਚੋਂ ਲੰਘਣ ਵਾਲੀਆਂ 8 ਰੇਲ ਗੱਡੀਆਂ ਰੱਦ

08:19 AM Sep 04, 2023 IST

ਨਿੱਜੀ ਪੱਤਰ ਪ੍ਰੇਰਕ
ਜਲੰਧਰ, 3 ਸਤੰਬਰ
ਜੀ-20 ਸਿਖਰ ਸੰਮੇਲਨ ਦੇ ਮੱਦੇਨਜ਼ਰ ਜਲੰਧਰ ਤੋਂ ਚੱਲਣ ਵਾਲੀਆਂ 8 ਰੇਲ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਅਜਿਹਾ ਸੁਰੱਖਿਆ ਕਾਰਨਾਂ ਕਰਕੇ ਕੀਤਾ ਗਿਆ ਦੱਸਿਆ ਜਾ ਰਿਹਾ ਹੈ। ਰੇਲ ਮੰਤਰਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ 9 ਤੇ 10 ਸਤੰਬਰ ਨੂੰ ਜਲੰਧਰ ਰੇਲਵੇ ਜੰਕਸ਼ਨ ਤੋਂ ਲੰਘਣ ਵਾਲੀਆਂ ਗੱਡੀਆਂ ਰੱਦ ਕੀਤੀਆਂ ਗਈਆਂ ਹਨ। ਕਈ ਗੱਡੀਆਂ ਦੇ ਰੂਟ ਵੀ ਬਦਲੇ ਗਏ ਹਨ। ਜਿਹੜੀਆਂ ਗੱਡੀਆਂ ਰੱਦ ਕੀਤੀਆਂ ਗਈਆ ਹਨ ਉਨ੍ਹਾਂ ਵਿੱਚ ਸਰਬੱਤ ਦਾ ਭਲਾ ਐਕਸਪ੍ਰੈੱਸ, ਜਲੰਧਰ ਸਿਟੀ-ਨਵੀਂ ਦਿੱਲੀ ਐਕਸਪ੍ਰੈੱਸ, ਅੰਮ੍ਰਿਤਸਰ-ਨਵੀਂ ਦਿੱਲੀ ਐਕਸਪ੍ਰੈੱਸ, ਦਿੱਲੀ-ਪਠਾਨਕੋਟ ਐਕਸਪ੍ਰੈੱਸ ਅਤੇ ਪਠਾਨਕੋਟ- ਦਿੱਲੀ ਸੁਪਰਫਾਸਟ ਗੱਡੀਆਂ ਸ਼ਾਮਿਲ ਹਨ। ਜਾਣਕਾਰੀ ਅਨੁਸਾਰ ਰੱਦ ਕੀਤੀਆਂ ਰੇਲ ਗੱਡੀਆਂ ਦੇ ਆਉਣ ਤੇ ਜਾਣ ਵਾਲੇ ਦੋਵੇਂ ਰੂਟ ਸ਼ਾਮਿਲ ਹਨ।

Advertisement

Advertisement