ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ੇਖੂਪੁਰਾ ਦੀ ਗਗਨਦੀਪ ਕੈਨੇਡਾ ਪੁਲੀਸ ’ਚ ਭਰਤੀ

10:20 AM Dec 12, 2024 IST

ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 11 ਦਸੰਬਰ
ਮਹੰਤ ਲਛਮਣ ਦਾਸ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਕਲਾਂ ਦੀ ਸਾਬਕਾ ਵਿਦਿਆਰਥਣ ਗਗਨਦੀਪ ਕੌਰ ਨੇ ਕੈਨੇਡੀਅਨ ਪੁਲੀਸ ਵਿੱਚ ਭਰਤੀ ਹੋ ਗਈ ਹੈ। ਸਕੂਲ ਪ੍ਰਿੰਸੀਪਲ ਬਲਦੇਵ ਬਾਵਾ ਨੇ ਦੱਸਿਆ ਕਿ ਪਿੰਡ ਸ਼ੇਖੂਪੁਰਾ ਦੀ ਗਗਨਦੀਪ ਕੌਰ ਪੁੱਤਰੀ ਸਰਬਜੀਤ ਸਿੰਘ ਸੈਸ਼ਨ-2014 ’ਚ ਐੱਮਐੱਲਡੀ ਸਕੂਲ ਤੋਂ ਪੜ੍ਹਾਈ ਉਪਰੰਤ ਕੈਨੇਡਾ ਚਲੀ ਗਈ ਸੀ। ਉੱਥੇ ਪੜ੍ਹਾਈ ਦੇ ਨਾਲ ਸਖ਼ਤ ਮਿਹਨਤ ਸਦਕਾ ਗਗਨਦੀਪ ਕੌਰ ਫੈਡਰਲ ਕੁਰੈਕਸ਼ਨ ਸਰਵਿਸਜ਼ ਵਿੱਚ ਕੁਰੈਕਸ਼ਨਲ ਅਫ਼ਸਰ ਦਾ ਰੈਂਕ ਹਾਸਲ ਕਰ ਕੇ ਕੈਨੇਡਾ ਪੁਲੀਸ ਵਿੱਚ ਭਰਤੀ ਹੋਈ ਹੈ। ਬਾਵਾ ਨੇ ਇਸ ਮੌਕੇ ਗਗਨਦੀਪ ਕੌਰ ਤੇ ਉਨ੍ਹਾਂ ਦੇ ਪਿਤਾ ਸਰਬਜੀਤ ਸਿੰਘ ਦੇ ਨਾਲ-ਨਾਲ ਸਮੁੱਚੇ ਪਰਿਵਾਰ ਨੂੰ ਇਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਜਦੋਂ ਸਕੂਲ ’ਚੋਂ ਪੜ੍ਹੇ ਵਿਦਿਆਰਥੀ ਦੇਸ਼-ਵਿਦੇਸ਼ ਵਿੱਚ ਕੋਈ ਚੰਗਾ ਮੁਕਾਮ ਹਾਸਲ ਕਰਦੇ ਹਨ ਤਾਂ ਮਾਪਿਆਂ ਦੇ ਸਕੂਲ ਦੇ ਅਧਿਆਪਕਾਂ ਨੂੰ ਵੀ ਵਿਦਿਆਰਥੀ ਦੀ ਪ੍ਰਾਪਤੀ ’ਤੇ ਮਾਣ ਹੁੰਦਾ ਹੈ।

Advertisement

Advertisement